- ਹੁਨਰਮੰਦ ਨੌਜਵਾਨ ਵੱਖ-ਵੱਖ ਵਿੱਤੀ ਸਕੀਮਾਂ ਦਾ ਲਾਹਾ ਲੈ ਕੇ ਆਪਣਾ ਰੋਜ਼ਗਾਰ ਸਥਾਪਤ ਕਰ ਸਕਦੇ ਹਨ – ਪ੍ਰਿੰਸੀਪਲ ਕਨੁ ਸ਼ਰਮਾ
ਲੁਧਿਆਣਾ, (ਸੰਜੇ ਮਿੰਕਾ)-ਸਰਕਾਰੀ ਇੰਸਟੀਚਿਊਟ ਆਫ ਟੈਕਸਟਾਈਲ ਕੈਮਿਸਟ੍ਰੀ ਨਿਟਿੰਗ ਟੈਕਨਾਲੋਜੀ (ਟੀ.ਸੀ.ਕੇ.ਟੀ.) ਲੁਧਿਆਣਾ ਵਿਖੇ ਡਾਇਰੈਕਟਰ ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ ਤਹਿਤ ਪ੍ਰਿੰਸੀਪਲ ਸ਼੍ਰੀਮਤੀ ਕਨੁ ਸ਼ਰਮਾਂ ਦੀ ਯੋਗ ਅਗਵਾਈ ਵਿੱਚ, ਟੀ.ਪੀ.ਓ ਸ਼੍ਰੀ ਪ੍ਰਵੀਨ ਰਣਦੇਵ ਦੀ ਦੇਖ – ਰੇਖ ਹੇਠ ਅੱਜ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਸਬੰਧੀ ਜਾਗਰੂਕ ਕਰਨ ਲਈ ਸੰਸਥਾ ਵੱਲੋਂ ਵਿੱਤੀ ਸਕੀਮਾ ਸਬੰਧੀ ਇਕ ਰੋਜ਼ਾ ਉਦਮੀ ਜਾਗਰੂਕਤਾਂ ਕੈਂਪ ਲਗਾਇਆਂ ਗਿਆ। ਇਸ ਮੋਕੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ, ਲੁਧਿਆਣਾ ਤੋ ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਰਾਜਪਾਲ ਵੱਲੋਂ ਅਤੇ ਸ਼੍ਰੀ ਮਨਿੰਦਰ ਸਿੰਘ, ਐਸਿਸਟੈਂਟ ਡਾਇਰੈਕਟਰ, ਡਿਪਾਰਟਮੈਂਟ ਆਫ ਇੰਡਸਟ੍ਰੀ ਐਂਡ ਕਾਮਰਸ, ਲੁਧਿਆਣਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਨਾਲ ਸਬੰਧਿਤ ਭਾਰਤ ਤੇ ਪੰਜਾਬ ਸਰਕਾਰ ਵਲੋ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਨੌਕਰੀ ਨਹੀਂ ਕਰਨਾ ਚਾਹੁੰਦਾ ਤਾਂ ਉਹ ਆਪਣਾ ਕਾਰੋਬਾਰ ਵੀ ਕਰ ਸਕਦਾ ਹੈ ਅਤੇ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ 70 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਕੈਂਪ ਦੌਰਾਨ ਸੰਸਥਾ ਦਾ ਸਮੂਹ ਸਟਾਫ ਵੀ ਮੌਜੂਦ ਸੀ। ਸੰਸਥਾ ਦੇ ਪ੍ਰਿੰਸੀਪਲ ਸ਼੍ਰੀਮਤੀ ਕਨੁ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਧਨ ਰਾਸ਼ੀ ਘੱਟ ਹੋਣ ਕਾਰਨ ਆਪਣਾ ਕਾਰੋਬਾਰ ਸ਼ੁਰੂ ਕਰਨ ਵਿੱਚ ਅਸਮਰਥ ਹਨ, ਉਹ ਸਰਕਾਰ ਤੋ ਵਿੱਤੀ ਸਹਾਇਤਾ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਉਹ ਆਪਣੀ ਮਿਹਨਤ ਤੇ ਹੁਨਰ ਸਦਕਾ ਆਪਣੇ ਕਾਰੋਬਾਰ ਨੂੰ ਸਥਾਪਿਤ ਕਰਦੇ ਹੋਏ, ਹੋਰਾ ਲਈ ਵੀ ਨੌਕਰੀਆਂ ਦੇ ਮੌਕੇ ਪੈਦਾ ਕਰ ਸਕਦੇ ਹਨ ਅਤੇ ਪ੍ਰੇਰਨਾ ਸਰੋਤ ਬਣ ਸਕਦੇ ਹਨ। ਅਖੀਰ ਵਿੱਚ, ਪ੍ਰਿੰਸੀਪਲ ਸ਼ਰਮਾ ਵੱਲੋਂ ਆਈਆਂ ਸਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਸਥਾ ਵਲੋ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਕੀਤੇ ਜਾਂਦੇ ਰਹਿਣਗੇ।