Friday, May 9

ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਇਮਾਰਤ ਦਾ ਉਦਘਾਟਨ

  • ਕਿਹਾ! ਸੂਬਾ ਸਰਕਾਰ ਲੋਕਾਂ ਨੂੰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ

ਲੁਧਿਆਣਾ, (ਸੰਜੇ ਮਿੰਕਾ) – ਹਲਕਾ ਗਿੱਲ ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਵੱਲੋਂ ਅੱਜ ਪਿੰਡ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਬਲਵੰਤ ਸਿੰਘ ਡੋਗਰ, ਦਵਿੰਦਰਪਾਰ ਸਿੰਘ ਲਾਡੀ ਸੰਗੋਵਾਲ, ਐਡਵੋਕੇਟ ਜਸਮਨ ਸਿੰਘ ਗਿੱਲ, ਜਸਵਿੰਦਰ ਸਿੰਘ ਜੱਸੀ, ਰਵੀ ਝੱਮਟ, ਸਾਹਿਬਜੀਤ ਸਿੰਘ ਜਰਖੜ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਵਿਧਾਇਕ ਸ. ਜੀਵਨ ਸਿੰਘ ਸੰਗੋਵਾਲ ਨੇ ਉਦਘਾਟਨ ਮੌਕੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾ ਨੂੰ ਸਿਹਤ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਜਿਸਦੇ ਤਹਿਤ ਅੱਜ ਉਨ੍ਹਾਂ ਪਿੰਡ ਖਾਨਪੁਰ ਵਿਖੇ ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ ਗਿਆ ਹੈ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ ‘ਤੇ ਵਿਸ਼ਵਾਸ਼ ਜਤਾਉਂਦਿਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੱਡੇ ਫਰਕ ਨਾਲ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ‘ਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

About Author

Leave A Reply

WP2Social Auto Publish Powered By : XYZScripts.com