- ਨੌਜਵਾਨ ਇਸ ਮੇਲੇ ‘ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਵੱਖ-ਵੱਖ ਸਕੀਮਾਂ ਦਾ ਲੈਣ ਲਾਹਾ – ਡਿਪਟੀ ਡਾਇਰੈਕਟਰ ਮਿਨਾਕਸ਼ੀ ਸ਼ਰਮਾ
ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੀ ਅਗਵਾਈ ਹੇਠ ਭਲਕੇ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਸਵੈ-ਰੋਜ਼ਗਾਰ ਲਈ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲੋਨ ਮੇਲੇ ਵਿੱਚ ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਮੱਛੀ ਪਾਲਣ ਵਿਭਾਗ, ਐਸ.ਸੀ. ਕਾਰਪੋਰੇਸ਼ਨ, ਬੀ.ਸੀ ਕਾਰਪੋਰੇਸ਼ਨ, ਕ੍ਰਿਸ਼ੀ ਵਿਗਿਆਨ ਕੇਂਦਰ, ਲੀਡ ਜਿਲਾ ਮੈਨੇਜਰ ਅਤੇ ਡੇਅਰੀ ਡਿਵਲਪਮੈਂਟ ਵਿਭਾਗ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਲੁਧਿਆਣਾ ਮਿਸ ਸੁਖਮਨ ਮਾਨ ਨੇ ਦੱਸਿਆ ਕਿ ਇਸ ਲੋਨ ਮੇਲੇ ਵਿੱਚ ਉਪਰੋਕਤ ਵਿਭਾਗਾਂ ਵੱਲੋਂਂ ਲੋਨ ਸਕੀਮਾਂ, ਲੋਨ ਲੈਣ ਲਈ ਯੋਗਤਾ ਬਾਰੇ, ਲੋਨ ਅਮਾਉਟਸ, ਸਰਕਾਰੀ ਸਬਸਿਡੀ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਡਾਇਰੈਕਟਰ ਸ੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਇਸ ਲੋਨ ਮੇਲੇ ਦਾ ਲਾਹਾ ਲਿਆ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਸਵੈ-ਰੋਜ਼ਗਾਰ ਸੁ਼ਰੂ ਕਰ ਕੇ ਮਾਲਕ ਬਨਣ ਅਤੇ ਹੋਰਨਾਂ ਨੂੰ ਵੀ ਰੋਜ਼ਗਾਰ ਪ੍ਰਦਾਨ ਕਰਨ।