ਲੁਧਿਆਣਾ,(ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ, ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਨੂੰ 600 ਦੇ ਕਰੀਬ ਪੌਦੇ ਵੰਡੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੁਧਿਆਣਾ ਵਿਖੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ ਜਿਸਦੇ ਤਹਿਤ ਸਮਾਜਿਕ ਸਮਾਗਮਾਂ ਮੌਕੇ ਗਮਲਿਆਂ ਵਾਲੇ ਪੌਦੇ ਵੰਡੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਗਮਲਿਆਂ ਸਮੇਤ ਪੌਦੇ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਸਮਾਗਮ ਰਾਹੀਂ ਨਾ ਸਿਰਫ਼ ਨਸ਼ਿਆਂ ਤੋਂ ਦੂਰੀ ਬਣਾ ਕੇ ਰੱਖਣ ਦਾ ਸੁਨੇਹਾ ਦਿੱਤਾ ਸਗੋਂ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਸਾਰੇ ਭਾਗੀਦਾਰਾਂ ਨੂੰ ਪੌਦੇ ਵੰਡੇ ਗਏ।
Related Posts
-
लुधियाना जामा मस्जिद में काली पट्टियां बांध के जुम्मे की नमाज अदा की गई
-
लुधियाना सांस्कृतिक समागम की ओर से कॉमेडी नाटक स्टैंडअप मिस्टर खुराना का मंचन,लोगो को खूब हंसाया, इमोशनल भी किया
-
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀ ਕਣਕ ਦੀ ਖ਼ਰੀਦ ਸਬੰਧੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ ਅਤੇ ਲਿਆ ਜਾਇਜ਼ਾ