Friday, April 18

ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ‘ਚ ਹਲਕਾ ਉੱਤਰੀ ਦੇ ਵਿਕਾਸ ਕਾਰਜ਼ਾਂ ‘ਚ ਆਈ ਤੇਜ਼ੀ

  • ਵਾਰਡ ਨੰਬਰ 93 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
  • ਸੂਬੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ – ਵਿਧਾਇਕ ਬੱਗਾ

ਲੁਧਿਆਣਾ, (ਸੰਜੇ ਮਿੰਕਾ) – ਹਲਕਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਹਰੀ ਸਿੰਘ ਨਗਰ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼੍ਰੀ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ, ਜਿਸ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਉਣ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਵੀ ਰਾਹ ਸੌਖਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸਾਬ੍ਹੀ ਤੂਰ, ਪਵਨ ਡੰਗ, ਅਨਿਲ ਸ਼ਰਮਾ, ਵਿਕਾਸ ਵਰਮਾ, ਰਜੀਵ ਸੱਗੜ, ਸੰਨੀ ਸਪਰਾ, ਅਮਨ ਬੱਗਾ, ਐਡਵੋਕੇਟ ਗੌਰਵ, ਗੁਰਵੀਰ ਬਾਜਵਾ, ਮੋਹਿਤ ਸ਼ਰਮਾ, ਸੰਜੀਵ ਮਲਹੋਤਰਾ, ਅਜੇ ਭੰਡਾਰੀ, ਬੋਬੀ ਸ਼ਰਮਾ, ਨਵੀਨ ਕਠਪਾਲ ਅਤੇ ਵਿੱਕੀ ਅਰੋੜਾ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com