- ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ, ਪੰਜਾਬ (ਲੁਧਿਆਣਾ ਇਕਾਈ) ਦੇ ਵੱਖ-ਵੱਖ ਅਹੁੱਦੇਦਾਰਾਂ ਦੀ ਸਰਵ ਸੰਮਤੀ ਨਾਲ ਹੋਈ ਚੋਣ
ਲੁਧਿਆਣਾ, (ਸੰਜੇ ਮਿੰਕਾ) – ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ, ਪੰਜਾਬ (ਲੁਧਿਆਣਾ ਇਕਾਈ) ਦੇ ਵੱਖ-ਵੱਖ ਅਹੁੱਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਹੋਈ। ਇਸ ਸਬੰਧੀ ਐਸੋਸ਼ੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਰਾਜ ਕਰ ਅਤੇ ਆਬਕਾਰੀ ਨਿਰੀਖਕਾਂ ਦੀ ਮੀਟਿੰਗ ਹੋਈ ਜਿਸ ਵਿੱਚ ਸਰਵ ਸੰਮਤੀ ਨਾਲ ਵੱਖ-ਵੱਖ ਅਹੁੱਦੇਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਹਰਦੀਪ ਸਿੰਘ ਅਹੂਜਾ ਨੂੰ ਚੇਅਰਮੈਨ, ਲਾਪਿੰਦਰ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ, ਕਰਮਜੀਤ ਕੌਰ ਨੂੰ ਸੀ.ਮੀਤ ਪ੍ਰਧਾਨ, ਸੰਜੇ ਕੁਮਾਰ ਸੇਤੀਆ ਅਤੇ ਆਰੁਸ਼ ਘਈ ਨੂੰ ਜਨਰਲ ਸਕੱਤਰ, ਮਨਦੀਪ ਸਿੰਘ ਤੇ ਹਾਬਿਲ (ਲੱਕੀ) ਨੂੰ ਮੀਤ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਅਹੁੱਦੇਦਾਰਾਂ ਨੇ ਸਮੂਹ ਕਾਡਰ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ਵਚਨਬੱਧਤਾ ਕਾਇਮ ਕੀਤੀ।