Saturday, May 10

ਸਿਹਤ ਵਿਭਾਗ ਦੀਆਂ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ‘ਚ ਡੇਂਗੂ ਤੋ ਬਚਾਅ ਸਬੰਧੀ ਜਾਗਰੁਕ ਅਭਿਆਨ ਜਾਰੀ

ਲੁਧਿਆਣਾ, (ਸੰਜੇ ਮਿੰਕਾ) – ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਜਾਗਰੂਕਤਾ ਮੁਹਿੰਮ ਤਹਿਤ ਟੀਮਾਂ ਵੱਲੋਂ ਅੱਜ ਸਰਕਾਰੀ ਦਫਤਰਾਂ ਜਿੰਨਾਂ ਵਿਚ ਐਮ ਸੀ ਐਲ ਜ਼ੋਨ ਏ ਮਾਤਾ ਰਾਣੀ ਚੌਕ, ਮਾਸਟਰ ਤਰਾ ਸਿੰਘ ਕਾਲਜ, ਗੌਰਮਿੰਟ ਪ੍ਰਾਇਮਰੀ ਸਕੂਲ ਕਮੇਟੀ ਬਾਗ, ਐਮ ਸੀ ਐਲ ਦਫਤਰ ਸੁਭਾਸ ਨਗਰ, ਗੌਰਮਿੰਟ ਡਿਸਪੈਸਰੀ ਜੋਧਵਾਲ ਬਸਤੀ, ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਹਾਊਸ, ਗੌਰਮਿੰਟ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਹਾਊਸਿੰਗ ਬੋਰਡ ਵਿਚ ਡੇਗੂ ਅਤੇ ਚਿਕਣਗੁਣੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋ ਂਇਸ ਮੌਕੇ ਟੀਮਾਂ ਵਲੋ ਘਰ ਘਰ ਜਾ ਕੇ ਢੰਢਾਰੀ ਕਲਾ, ਹਾਊਸਿੰਗ ਬੋਰਡ ਕਾਲੌਨੀ , ਮਹਾਰਾਣਾ ਪ੍ਰਤਾਪ ਸਿੰਘ ਨਗਰ ਖੇਤਰ ਵਿਚ ਕੀਤੀ ਚੈਕਿੰਗ ਦੌਰਾਨ ਲਾਵਰਾ ਪਾਇਆ ਅਤੇ ਟੀਮ ਵਲੋ ਮੌਕੇ ਤੇ ਦਵਾਈ ਪਾ ਕੇ ਲਾਰਵਾਂ ਨਸ਼ਟ ਕਰ ਦਿੱਤਾ ਗਿਆ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਬਲੀਨ ਕੌਰ ਨੇ ਦੱਸਿਆ ਕਿ ਟੀਮਾਂ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਦੱਸਿਆ ਕਿ ਡੇਗੂ, ਮਲੇਰੀਆ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਲੱਛਣਾਂ ਬਾਰੇ ਜਾਗਰੁਕ ਕਰਦੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਬਚਾਅ ਦੇ ਸਾਧਨ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ, ਟਰੇਆ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪਾਣੀ ਦੀਆਂ ਟੈਕੀਆ ਢੱਕ ਕਿ ਰੱਖੀਆਂ ਜਾਣ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਹਾਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ।ਸੌਣ ਸਮੇ ਮੱਛਰਦਾਨੀ ਦੀ ਵਰਤੋ ਕੀਤੀ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।ਬੁਖਾਰ ਹੋਣ ਦੀ ਹਾਲਤ ਵਿਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।ਸਿਹਤ ਵਿਭਾਗ ਦੀ ਟੀਮ ਵੱਲੋ ਸਰਵੇ ਕਰਦੇ ਸਮੇ ਅੱਜ ਸੁੱਕਰਵਾਰ ਦਾ ਦਿਨ ‘ਫਰਾਈ ਡੇਅ, ਡਰਾਈ ਡੇਅ’ ਵਜੋਂ ਮਨਾਇਆ ਗਿਆ।

About Author

Leave A Reply

WP2Social Auto Publish Powered By : XYZScripts.com