ਲੁਧਿਆਣਾ, (ਸੰਜੇ ਮਿੰਕਾ) – ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਅੱਜ ਆਪਣੇ ਮਾਇਆ ਨਗਰ ਸਥਿਤ ਦਫ਼ਤਰ ਵਿਖੇ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿੱਚ ਨਗਰ ਨਿਗਮ ਅਧੀਨ ਪੈਂਦੇ ਇਲਾਕਿਆਂ ਵਿੱਚੋਂ ਕੂੜਾ ਕਰਕਟ ਚੁੱਕਣ ਲਈ ਈ-ਰਿਕਸ਼ਿਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਫਾਈ ਦੀ ਹਾਲਤ ਬਹੁਤ ਹੀ ਬਦਤਰ ਬਣ ਚੁੱਕੀ ਸੀ ਪਰ ਹੁਣ ਸਫਾਈ ਮੁਲਾਜ਼ਮਾਂ ਨੂੰ ਇਹ ਈ-ਰਿਕਸ਼ਾ ਮਿਲ ਜਾਣ ਕਾਰਨ ਕੂੜਾ ਕਰਕਟ ਸਹੀ ਸਮੇਂ ਤੇ ਡੰਪ ਤੱਕ ਪੁੱਜਦਾ ਹੋ ਜਾਇਆ ਕਰੇਗਾ। ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਲਈ ਕਰੀਬ 90 ਈ-ਰਿਕਸ਼ਾ ਅਲਾਟ ਕੀਤੇ ਗਏ ਹਨ ਜੋਕਿ ਲੜੀਵਾਰ ਚਲਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਗੋਗੀ ਵੱਲੋਂ ਸਫਾਈ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਨਿਭਾਉਣ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਠੀਕ ਰਹੇ। ਉਨ੍ਹਾਂ ਕਿਹਾ ਕਿ ਇਹ ਈ-ਰਿਕਸ਼ਾਂ ਵਾਤਾਵਰਣ ਪੱਖੀ ਹਨ, ਇਨ੍ਹਾਂ ਨਾਲ ਪ੍ਰਦੂਸ਼ਣ ਵੀ ਨਹੀਂ ਫੈਲਦਾ ਕਿਉਂਕਿ ਇਹ ਬਿਜਲੀ ਨਾਲ ਚਾਰਜ਼ ਹੁੰਦੇ ਹਨ। ਉਨ੍ਹਾਂ ਕਿਹਾ ਇਨ੍ਹਾਂ ਈ-ਰਿਕਸ਼ਿਆਂ ਰਾਹੀਂ ਨਿਗਮ ‘ਤੇ ਡੀਜ਼ਲ/ਪੈਟਰੋਲ ਦੇ ਖਰਚੇ ਦਾ ਵੀ ਬੋਝ ਘੱਟੇਗਾ। ਉਨ੍ਹਾਂ ਸ਼ਹਿਰ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਟੈਕਸ ਭਰਦਿਆਂ ਸ਼ਹਿਰ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਕਿਉਂਕਿ ਲੁਧਿਆਣਾ ਸ਼ਹਿਰ ਨੂੰ ਸਾਫ-ਸੁੱਥਰਾ, ਹਰਿਆ ਭਰਿਆ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ