Friday, May 9

ਬੀਬੀ ਮਾਣੂੰਕੇ ਸਦਕਾ ਨਗਰ ਕੌਂਸਲ ਨੂੰ ਮਿਲੀਆਂ ਕੂੜਾ ਚੁੱਕਣ ਲਈ ਨਵੀਆਂ ਗੱਡੀਆਂ

  • ਰੌਸ਼ਨੀਆਂ ਦੇ ਸ਼ਹਿਰ ਨੂੰ ਗੰਦਗੀ ਢੇਰਾਂ ਤੋਂ ਮੁਕਤ ਕਰਵਾਕੇ ਹਟਾਂਗੀ-ਵਿਧਾਇਕਾ ਮਾਣੂੰਕੇ

ਜਗਰਾਓ (ਲੁਧਿਆਣਾ), (ਸੰਜੇ ਮਿੰਕਾ): ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਜਗਰਾਉਂ ਹਲਕੇ ਦੀ ਨੁਹਾਰ ਬਦਲਣ ਅਤੇ ਨਗਰ ਕੌਂਸਲ ਜਗਰਾਉਂ ਨੂੰ ਅਤਿ-ਅਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਜੰਗੀ ਪੱਧਰ ਤੇ ਜੁਟੇ ਹੋਏ ਹਨ। ਬੀਬੀ ਮਾਣੂੰਕੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ ‘ਸਵੱਛ ਭਾਰਤ ਮਿਸ਼ਨ’ ਤਹਿਤ ਜਗਰਾਉਂ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਵਧਾਉਣ ਲਈ 3 ਟਾਟਾ ਏਸ ਗੱਡੀਆਂ ਦਿੱਤੀਆਂ ਗਈਆਂ ਹਨ। ਨਗਰ ਕੌਂਸਲ ਵੱਲੋਂ ਇਹਨਾਂ ਗੱਡੀਆਂ ਦੀ ਕਾਗਜ਼ੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਹ ਗੱਡੀਆਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਚਲਾ ਦਿੱਤੀਆਂ ਜਾਣਗੀਆਂ, ਜੋ ਸ਼ਹਿਰ ਦੇ ਗਲੀ-ਮੁਹੱਲਿਆਂ ਵਿੱਚ ਜਾ ਕੇ ਲੋਕਾਂ ਦੇ ਘਰਾਂ ਅੱਗੇ ਤੋਂ ਕੂੜਾ ਚੁੱਕਣਗੀਆਂ ਅਤੇ ਇਹਨਾਂ ਗੱਡੀਆਂ ਵਿੱਚ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਚੁੱਕਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਜਗਰਾਉਂ ਸ਼ਹਿਰ ਨੂੰ ਅਤਿ-ਅਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਸ਼ਹਿਰ ਦੇ ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕਰਦੇ ਹੋਏ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹ ਸਿਆਸਤ ਵਿੱਚ ਇੱਕ ਮਿਸ਼ਨ ਤਹਿਤ ਆਏ ਹਨ ਅਤੇ ਰੌਸ਼ਨੀਆਂ ਦੇ ਸ਼ਹਿਰ ਜਗਰਾਉਂ ਨੂੰ ਸੁੰਦਰ ਬਨਾਉਣ ਲਈ ਹਰ ਸੰਭਵ ਯਤਨ ਕਰਨਗੇ ਅਤੇ ਸ਼ਹਿਰ ਨੂੰ ਗੰਦਗੀ ਦੇ ਢੇਰਾਂ ਤੋਂ ਮੁਕਤ ਕਰਵਾਉਣਗੇ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਆਖਿਆ ਕਿ ਜਗਰਾਉਂ ਨੂੰ ਤਿੰਨ ਨਵੀਆਂ ਗੱਡੀਆਂ ਮਿਲਣ ਨਾਲ ਜਗਰਾਉਂ ਸ਼ਹਿਰ ਵਿੱਚ ਥਾਂ-ਥਾਂ ਤੇ ਲੱਗਦੇ ਕੂੜੇ ਦੇ ਢੇਰ ਵੀ ਖਤਮ ਹੋ ਜਾਣਗੇ, ਕਿਉਂਕਿ ਇਹ ਗੱਡੀਆਂ ਲੋਕਾਂ ਦੇ ਘਰਾਂ ਵਿੱਚੋਂ ਕੂੜਾ ਚੁੱਕਕੇ ਸ਼ਹਿਰ ਤੋਂ ਬਾਹਰ ਨਿਰਧਾਰਿਤ ਜਗ੍ਹਾ ਉਪਰ ਕੂੜਾ ਸੁੱਟਣਗੀਆਂ। ਇਸ ਨਾਲ ਜਿੱਥੇ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਉਥੇ ਹੀ ਸ਼ਹਿਰ ਵਾਸੀਆਂ ਨੂੰ ਗਲੇ-ਸੜੇ ਕੂੜੇ ਦੀ ਸੜਾਂਦ ਤੋਂ ਵੀ ਨਿਯਾਤ ਮਿਲੇਗੀ। ਬੀਬੀ ਮਾਣੂੰਕੇ ਨੇ ਆਖਿਆ ਕਿ ਜਗਰਾਉਂ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਲੀਡ ਨਾਲ ਵੋਟਾਂ ਪਾ ਕੇ ਜਿਤਾਇਆ ਹੈ ਅਤੇ ਹਲਕੇ ਦੇ ਲੋਕਾਂ ਦੀ ਬਿਹਤਰੀ ਅਤੇ ਸਹੂਲਤਾਂ ਲਈ ਉਹ ਪੰਜਾਬ ਸਰਕਾਰ ਦਾ ਬੂਹਾ ਖੜਕਾਉਂਦੇ ਰਹਿਣਗੇ। ਉਹਨਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਲੋਕ ਵਿਸ਼ਵਾਸ਼ ਬਣਾਕੇ ਥੋੜਾ ਸਬਰ ਰੱਖਣ, ਕਿਉਂਕਿ ਹਰ ਇੱਕ ਕੰਮ ਨੂੰ ਸਮਾਂ ਲੱਗਦਾ ਹੈ। ਇਸ ਲਈ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜਗਰਾਉਂ ਸ਼ਹਿਰ ਲਈ ਨਵੀਆਂ ਗੱਡੀਆਂ ਦੇਣ ਤੇ ਨਗਰ ਕੌਂਸਲ ਜਗਰਾਉਂ ਵੱਲੋਂ ਕਾਰਜ ਸਾਧਕ ਅਧਿਕਾਰੀ ਮਨੋਹਰ ਸਿੰਘ ਨੇ ਪੰਜਾਬ ਸਰਕਾਰ ਅਤੇ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਵਿਸ਼ੇਸ਼ ਤੌਰਤੇ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਐਸ.ਓ.ਅਸ਼ੋਕ ਕੋਚਰ, ਐਡਵੋਕੇਟ ਕਰਮ ਸਿੰਘ ਸਿੱਧੂ, ਅਮਰਦੀਪ ਸਿੰਘ ਟੂਰੇ, ਸਾਜਨ ਮਲਹੋਤਰਾ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਕੰਵਰਵਾਲ ਸਿੰਘ, ਕੌਂਸਲਰ ਅਨਮੋਲ ਗੁਪਤਾ, ਰਾਜ ਭਾਰਦਵਾਜ, ਰਵਿੰਦਰ ਸੱਭਰਵਾਲ ਫੀਨਾਂ, ਅਮਰਨਾਥ ਕਲਿਆਣ, ਆਪ ਆਗੂ ਗੁਰਪ੍ਰੀਤ ਸਿੰਘ ਨੋਨੀਂ ਸੈਂਭੀ, ਪੱਪੂ ਭੰਡਾਰੀ, ਮਨਪ੍ਰੀਤ ਸਿੰਘ ਮੰਨਾਂ, ਕਰਮ ਸਿੰਘ ਸੰਧੂ, ਮੇਹਰ ਸਿੰਘ, ਨਿਰਮਲ ਸਿੰਘ ਨਿੰਮਾਂ, ਲਖਵੀਰ ਸਿੰਘ ਲੱਕੀ, ਬਲਜੀਤ ਸਿੰਘ ਵਿੱਕੀ, ਲਖਵੀਰ ਸਿੰਘ ਲੱਖਾ, ਡਾ:ਕੇਵਲ ਕ੍ਰਿਸ਼ਨ ਮਲਹੋਤਰਾ ਆਦਿ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com