- ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਤਹਿਤ ਵੱਖ-ਵੱਖ ਥਾਵਾਂ ‘ਤੇ ਬੂਟੇ ਵੀ ਲਗਾਏ
ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੇ ਨਾਲ ਅੱਜ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੋਨਮ ਚੌਧਰੀ ਵੱਲੋਂ ਵਾਰਡ ਨੰਬਰ 23 ਵਿੱਚ ਸਫਾਈ ਅਭਿਆਨ ਚਲਾਇਆ ਗਿਆ ਅਤੇ ਵੱਖ-ਵੱਖ ਥਾਵਾਂ ‘ਤੇ ਪੌਦੇ ਵੀ ਲਗਾਏ ਗਏ। ਇਸ ਮੌਕੇ ਵਿਧਾਇਕ ਭੋਲਾ ਦੇ ਨਾਲ ਸੰਯੁਕਤ ਕਮਿਸ਼ਨਰ ਨੇ ਕਿਹਾ ਕਿ ਹਲਕੇ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਵੱਖ-ਵੱਖ ਪਾਰਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਅਤੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਡ੍ਰੇਨਾਂ ਦੀ ਵੀ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਅਤੇ ਵਿਕਾਸ ਕਾਰਜ਼ ਵੀ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਵਿਧਾਇਕ ਭੋਲਾ ਵੱਲੋਂ ਬੀਤੇ ਦਿਨੀਂ ਹਲਕਾ ਲੁਧਿਆਣਾ ਪੂਰਬੀ ਵਿੱਚ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ’ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਅੱਜ ਵੀ ਉਨ੍ਹਾਂ ਵੱਖ-ਵੱਖ ਥਾਵਾਂ ‘ਤੇ ਪੌਦੇ ਲਗਾਏ ਤਾਂ ਜੋ ਹਲਕੇ ਦੇ ਵਸਨੀਕਾਂ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਵਾਰਡ ਪ੍ਰਧਾਨ ਮੌਟੀ ਸੂਦ, ਰਮੇਸ਼ ਪਿੰਕਾ, ਇੰਦਰਪ੍ਰੀਤ ਮਿੰਕੂ, ਸੁਖਦੇਵ ਸਿੰਘ, ਹਰਸ਼ਰਨ ਗਿਫਟੀ, ਸੰਦੀਪ ਮਿਸ਼ਰਾ, ਹਨੀ ਅਗਰਵਾਲ, ਗੁਰਸ਼ਰਨਦੀਪ ਸਿੰਘ ਤੇ ਹੋਰ ਹਾਜ਼ਰ ਸਨ।