Saturday, May 10

ਡੀ.ਬੀ.ਈ.ਈ. ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ‘ਮਿਸ਼ਨ ਸੁਨਿਹਰੀ ਸ਼ੁਰੂਆਤ’ ਅਧੀਨ ਸਾਫਟ ਸਕਿੱਲ ਟ੍ਰੇਨਿੰਗ ਸੁ਼ਰੂ

ਲੁਧਿਆਣਾ (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’ ਅਧੀਨ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਲੋਂ ਸਾਫਟ ਸਕਿੱਲ ਦੀ ਟ੍ਰੇਨਿੰਗ ਸ਼ੁਰੂ ਕੀਤੀ ਗਈ ਹੈ।   ਰੋਜਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਪੰਜਾਬ ਦੇ ਨਵੇਂ ਉਪਰਾਲੇ ਹੇਠ ਬਿਜਨੇਸ ਪ੍ਰੋਸੈਸ ਆਊਟਸੋਰਸਿੰਗ (ਬੀ.ਪੀ.ਓ.) ਇੰਡਸਟਰੀ ਵਿੱਚ 10 ਹਜਾਰ ਅਸਾਮੀਆਂ ਦੀ ਪੂਰਤੀ ਲਈ ਅਤੇ ਪ੍ਰਾਰਥੀਆਂ ਨੂੰ ਇੰਟਰਵਿਉ ਲਈ ਤਿਆਰ ਕਰਨ ਲਈ ਇਹ ਮਿਸ਼ਨ ਸ਼ੁਰੂ ਕੀਤਾ ਗਿਆ ਹੈ ਜੋ ਕਿ ਦੋ ਬੈਚ ਦੇ ਅਧੀਨ 1 ਅਗਸਤ ਤੋਂ 10 ਅਗਸਤ ਤੱਕ ਜਾਰੀ ਰਹੇਗਾ। ਇਸਦਾ ਸਮਾਂ ਸਵੇਰੇ 10 ਵਜੇ ਤੋਂ 01 ਵਜੇ ਅਤੇ ਸ਼ਾਮ 2 ਵਜੇ ਤੋਂ 5 ਵਜੇ ਤੱਕ ਰੱਖਿਆ ਗਿਆ ਹੈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਟ੍ਰੇਨਿੰਗ ਵਿੱਚ ਪ੍ਰਸਨਾਲਿਟੀ ਡਿਵੈਲਪਮੈਂਟ, ਇੰਟਰਵਿਊ ਟਿਪਸ, ਬੇਸਿਕ ਆਫ ਬੀ.ਪੀ.ਓ., ਰਜਿਊਮ ਮੇਕਿੰਗ ਅਤੇ ਹੋਰ ਵੀ ਬਹੁਤ ਕੁਝ ਕਰਵਾਇਆ ਜਾ ਰਿਹਾ ਹੈ। ਇਹ ਟ੍ਰੇਨਿੰਗ ਪੰਜਾਬ ਸਰਕਾਰ ਵਲੋਂ ਮੁਫਤ ਕਰਵਾਈ ਜਾ ਰਹੀ ਹੈ। 10 ਦਿਨਾਂ ਦੀ ਟ੍ਰੇਨਿੰਗ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਦੀ ਇੰਟਰਵਿਉ ਕਰਵਾਈ ਜਾਵੇਗੀ। ਇਹਨਾਂ ਵਿਚੋਂ ਚੁਣੇ ਹੋਏ ਉਮੀਦਵਾਰਾਂ ਦੀ ਸੈਲਰੀ ਉਨ੍ਹਾਂ ਦੇ ਹੁਨਰ, ਐਜੁਕੇਸ਼ਨ, ਇੰਟਰਵਿਉ ਦੇ ਰਿਜਲਟ ‘ਤੇ ਨਿਰਭਰ ਕਰਦੀ ਹੈ। ਇਨ੍ਹਾਂ ਦੀ ਸੈਲਰੀ ਜੋ ਕਿ 10 ਹਜਾਰ ਤੋਂ 35 ਹਜਾਰ ਵਿੱਚ ਹੋਵੇਗੀ ਅਤੇ ਜੌਬ ਲੋਕੇਸ਼ਨ ਮੋਹਾਲੀ ਜਾਂ ਚੰਡੀਗੜ੍ਹ ਹੋਵੇਗੀ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੀ.ਬੀ.ਈ.ਈ. ਵਿਖੇ ਜੋ ਬੈਚ ਸ਼ਾਮ 2 ਵਜੇ ਤੋਂ 5 ਵਜੇ ਤੱਕ  ਲਗਾਇਆ ਜਾਂਦਾ ਹੈ, ਉਸ ਵਿੱਚ ਕੁਝ ਅਸਾਮੀਆਂ ਖਾਲੀ ਹਨ ਜਿਸ ਲਈ ਪ੍ਰਾਰਥੀ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਭਲਕੇ 02 ਅਗਸਤ ਅਤੇ 03 ਅਗਸਤ, 2022 ਨੂੰ ਦੁਪਹਿਰ 12:30 ਵਜੇ ਹਾਜਰ ਹੋਣ ਅਤੇ ਆਪਣਾ ਨਾਮ ਰਜਿਸਟਰ ਕਰਵਾ ਕੇ ਇਸ ਉਪਰਾਲੇ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 77400-01682 ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com