Saturday, June 28

ਭਲਕੇ ਰੱਖੜੀ ਦੇ ਤਿਉਹਾਰ ਵਾਲੇ ਦਿਨ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ – ਵਧੀਕ ਡਿਪਟੀ ਕਮਿਸ਼ਨਰ

  •  ਜ਼ਿਲ੍ਹਾ ਵਾਸੀ ਸਵੇਰੇ 11 ਤੋਂ 6 ਵਜੇ ਤੱਕ ਸੇਵਾਵਾਂ ਦਾ ਲੈ ਸਕਦੇ ਹਨ ਲਾਭ

ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਇੱਕ ਮਹੱਤਵਪੂਰਣ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਲਕੇ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

About Author

Leave A Reply

WP2Social Auto Publish Powered By : XYZScripts.com