- ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ‘ਚ ਤਬਦੀਲੀ ਸਬੰਧੀ 20 ਅਗਸਤ ਤੱਕ ਭੇਜੇ ਜਾ ਸਕਦੇ ਹਨ ਸੁਝਾਅ – ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਰਾਹੁਲ ਚਾਬਾ ਵੱਲੋਂ ਯੋਗਤਾ ਮਿਤੀ 01.01.2023 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਅਗਾਮੀ ਸਪੈਸ਼ਲ ਸਰਸਰੀ ਸੁਧਾਈ, ਪੋਲਿੰਗ ਸਟੇਸ਼ਨਾਂ ਦੇ ਰੈੇਸ਼ਨੇਲਾਈਜੇਸ਼ਨ ਅਤੇ ਵੋਟਰ ਕਾਡਰ ਦਾ ਅਧਾਰ ਕਾਰਡ ਨਾਲ ਲਿੰਕ ਕਰਨ ਸਬੰਧੀ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਬਾਰੇ ਜ਼ਿਲੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਅੰਜੂ ਬਾਲਾ, ਚੋਣ ਤਹਿਸੀਲਦਾਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਮਿਤੀ 01.08.2022 ਤੋਂ ਮਿਤੀ 31.08.2022 ਤੱਕ ਕੀਤੀ ਜਾਣੀ ਹੈ। ਪੋਲਿੰਗ ਸਟੇਸ਼ਨ ਦੀ ਕੱਟ ਆਫ ਲਿਮਟ 1500 ਵੋਟਰ ਰੱਖੀ ਗਈ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ 14 ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 2965 ਹੈ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ‘ਤੇ 1500 ਤੋਂ ਵੱਧ ਵਾਲੇ 2 ਪੋਲਿੰਗ ਸਟੇਸ਼ਨ ਹਨ। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿੱਥੇ 2 ਪੋਲਿੰਗ ਸਟੇਸ਼ਨਾਂ ਨੂੰ ਮਿਲਾਂ ਕੇ ਵੋਟਾ 1500 ਤੋਂ ਘੱਟ ਹਨ ਉਹਨਾਂ ਨੂੰ ਇਕੱਠਾ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਹਾਜ਼ਰ ਪਾਰਟੀਆਂ ਦੇ ਪ੍ਰਧਾਨ/ਸਕੱਤਰ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਏਰੀਏ ਦੇ ਪੋਲਿੰਗ ਸਟੇਸ਼ਨ ਦਾ ਨਾਮ, ਬਿਲਡਿੰਗ ਦੀ ਤਬਦੀਲੀ, ਕੋਈ ਬਿਲਡਿੰਗ ਖਸਤਾ ਹਾਲਤ ਵਿੱਚ ਹੈ ਜਾਂ ਕੋਈ ਪੋਲਿੰਗ ਸਟੇਸ਼ਨ 2 ਕਿਲੋਮੀਟਰ ਦੀ ਦੂਰੀ ਤੋਂ ਵੱਧ ਹੈ ਤਾਂ ਉਸ ਸਬੰਧੀ ਆਪਣਾ ਸੁਝਾਅ ਲਿਖਤੀ ਰੂਪ ਵਿੱਚ ਮਿਤੀ 20.08.2022 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਜਿਲ੍ਹਾ ਚੋਣ ਦਫ਼ਤਰ ਲੁਧਿਆਣਾ ਵਿਖੇ ਦੇ ਸਕਦੇ ਹਨ। ਯੋਗਤਾ ਮਿਤੀ 01.01.2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਅਨੁਸਾਰ ਵੋਟਰ ਹੁਣ ਸਾਲ ਵਿੱਚ 4 ਵਾਰ ਵੋਟ ਬਣਾ ਸਕਣਗੇ। ਨਵੇਂ ਵੋਟਰ ਬਣਨ ਦੀ ਯੋਗਤਾ ਰੱਖਣ ਵਾਲੇ ਲੜਕੇ ਅਤੇ ਲੜਕਿਆਂ ਸਾਲ ਵਿੱਚ 4 ਵਾਰ, 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਤੋਂ ਜਿਨ੍ਹਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਜਾਂ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਾ ਸਕਦੇ ਹਨ। ਪਹਿਲਾਂ ਇਹ ਮੌਕਾ 01 ਜਨਵਰੀ ਨੂੰ 18 ਸਾਲ ਹੋਣ ‘ਤੇ ਹੀ ਫ਼ਾਰਮ ਭਰਨ ਦੀ ਇਜਾਂਜਤ ਮਿਲਦੀ ਸੀ। ਨਵੀਂ ਵੋਟ ਬਣਾਉਣ ਲਈ ਫ਼ਾਰਮ ਨੰ.6, ਵੋਟ ਕਟਵਾਉਣ ਲਈ ਫ਼ਾਰਮ ਨੰ.7 ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਫ਼ਾਰਮ ਨੰ.8 ਭਰਿਆ ਜਾ ਸਕਦਾ ਹੈ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਫ਼ਾਰਮ ਨੰ. 8 ਏ ਜ਼ੋ ਕਿ ਇੱਕੋ ਹੀ ਵਿਧਾਨ ਸਭਾ ਹਲਕੇੇ ਵਿੱਚ ਇੱਕ ਬੂਥ ਤੋਂ ਦੂਜੇ ਬੂਥ ਵਿੱਚ ਵੋਟ ਤਬਦੀਲ ਕਰਨ ਲਈ ਵਰਤਿਆ ਜਾਂਦਾ ਸੀ, ਨੂੰ ਖ਼ਤਮ ਕਰਕੇ ਹੁਣ ਫ਼ਾਰਮ ਨੰ.8 ਵਿੱਚ ਹੀ ਇੱਕਠਾ ਕਰ ਦਿੱਤਾ ਗਿਆ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦੇ ਲਈ ਫ਼ਾਰਮ ਨੰ.8 ਭਰਿਆ ਜਾਵੇਗਾ । ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਸਬੰਧੀ ਮਿਤੀ 01.08.2022 ਤੋਂ ਕੰਮ ਸੁਰੂ ਹੋ ਚੁੱਕਾ ਹੈ, ਜ਼ੋ ਵੋਟਰ ਪਹਿਲਾਂ ਤੋਂ ਹੀ ਰਜਿਸਟਰਡ ਹਨ ਉਹ ਵੋਟਰ ਆਪਣਾ ਅਧਾਰ ਕਾਰਡ ਲਿੰਕ ਕਰਨ ਲਈ ਫ਼ਾਰਮ ਨੰ.6 ਬੀ ਭਰ ਕੇ ਬੀ.ਐਲ.ਓ ਜਾਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਰਟਲ www.nvsp.in ਜਾਂ VOTER HELPLINE Mobile App, GRUDA App ‘ਤੇ ਘਰ ਬੈਠੇ ਆਨਲਾਈਨ ਅਪਲਾਈ ਕਰ ਸਕਦੇ ਹਨ। ਨਵੇਂ ਵੋਟਰ ਆਪਣੀ ਵੋਟ ਬਣਾਉਣ/ਰਜਿਸਟਰਡ ਕਰਨ ਲਈ ਫ਼ਾਰਮ ਨੰ.6 ਵਿੱਚ ਅਧਾਰ ਕਾਰਡ ਜਰੂਰ ਭਰਨ ਜੇਕਰ ਕਿਸੇ ਵਿਅਕਤੀ ਦੇ ਕੋਲ ਅਧਾਰ ਕਾਰਡ ਨਹੀਂ ਹੈ ਤਾਂ ਉਹ 11 ਪਰੂਫਾਂ ਵਿੱਚੋਂ ਕੋਈ ਇੱਕ ਪਰੂਫ ਨਾਲ ਲਗਾ ਸਕਦਾ ਹੈ ਜਿਵੇਂ ਕਿ ਡਰਾਇਵਿੰਗ ਲਾਈਸੰਸ, ਮਨਰੇਗਾ ਕਾਰਡ, ਸਿਹਤ ਬੀਮਾ ਕਾਰਡ, ਬੈਂਕ/ਡਾਕ ਘਰ ਦੀ ਪਾਸ ਬੁੱਕ, ਸਰਵਿਸ ਸਨਾਖਤ ਕਾਰਡ, ਪੈਨ ਕਾਰਡ, ਪੈਨਸ਼ਨ ਦਸਤਾਵੇਜ਼, ਸਮਾਰਟ ਕਾਰਡ, ਪਾਸਪੋਰਟ ਆਦਿ ਜਮ੍ਹਾਂ ਕਰਵਾ ਸਕਦੇ ਹਨ। ਵੋਟਰ ਸੂਚੀ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਮਿਤੀ 31.03.2023 ਤੱਕ ਜਾਰੀ ਰਹੇਗਾ ਅਤੇ ਮਹੀਨਾ ਸਤੰਬਰ ਵਿੱਚ ਇਸ ਸਬੰਧੀ ਕੈਂਪ ਲਗਾਏ ਜਾਣਗੇ । ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਵੋਟਰ ਸ਼ਨਾਖਤੀ ਕਾਰਡ ਡਾਕ ਵਿਭਾਗ ਦੀ ਸਹਾਇਤਾਂ ਨਾਲ ਸਪੀਡ ਪੋਸਟ ਰਾਹੀਂ ਸਬੰਧਤ ਵੋਟਰਾਂ ਨੂੰ ਤਕਸੀਮ ਕੀਤੇ ਜਾਣਗੇ । ਮੀਟਿੰਗ ਦੇ ਅੰਤ ਵਿੱਚ ਆਏ ਪ੍ਰਧਾਨ/ਸਕੱਤਰ ਨੂੰ ਅਪੀਲ ਕੀਤੀ ਗਈ ਕਿ ਉਹ ਹਰ ਇੱਕ ਬੂਥ ‘ਤੇ ਬੂਥ ਲੈਵਲ ਏਜੰਟ ( ਬੀ.ਐਲ.ਏ) ਨਿਯੁਕਤ ਕਰਕੇ ਚੋਣ ਹਲਕੇਵਾਰ ਸੂਚੀ ਜਿਲ੍ਹਾ ਚੋਣ ਦਫ਼ਤਰ, ਲੁਧਿਆਣਾ ਅਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਨੂੰ ਮੁਹੱਇਆ ਕਰਵਾਉਣ। ਯੋਗਤਾ ਮਿਤੀ 01.01.2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਦੋਰਾਨ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਇਟ www.nvsp.in ਜਾਂ VOTER HELPLINE Mobile App, GRUDA App ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਔਕੜ ਪੇਸ਼ ਆ ਰਹੀ ਹੈ ਤਾਂ ਹਰ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫਰੀ ਨੰ.1950 ਤੇ ਕਾਲ ਕੀਤੀ ਜਾ ਸਕਦੀ ਹੈ।