Thursday, May 22

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ: ਵਿਧਾਇਕ ਸੌਂਦ

  • ਮੁੱਖ ਮੰਤਰੀ ਪੰਜਾਬ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ

ਈਸੜੂ/ਖੰਨਾ,  (ਸੰਜੇ ਮਿੰਕਾ) – ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਪਿੰਡ ਈਸੜੂ (ਖੰਨਾ) ਵਿਖੇ 15 ਅਗਸਤ ਨੂੰ ਪਹੁੰਚ ਕੇ ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਜ਼ਿਲ੍ਹਾ ਪ੍ਰਸਾਸਨ ਵੱਲੋਂ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਮੁਕੰਮਲ ਤਿਆਰੀਆਂ ਦਾ ਜਾਇਜਾ ਲੈਣ ਲਈ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ‘ਚ ਪਿੰਡ ਈਸੜੂ ਵਿਖੇ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਰਵੀ ਕੁਮਾਰ, ਐਸ.ਡੀ.ਐਮ. ਮਨਜੀਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ। ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਅਤੇ ਐਸ.ਐਸ.ਪੀ. ਖੰਨਾ ਰਵੀ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਆਮਦ ਦੇ ਮੱਦੇਨਜਰ ਸ਼ਹੀਦ ਕਰਨੈਲ ਸਿੰਘ ਦੇ ਆਦਮਕੱਦ ਬੁੱਤ ਦੇ ਨਜ਼ਦੀਕ ਸਕਿਓਰਟੀ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਇਸ ਤੋਂ ਇਲਾਵਾ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਚਾਲੂ ਰੱਖਣ ਲਈ ਐਸ.ਡੀ.ਓ. ਪਾਵਰਕਾਮ ਜਰਗ ਖੁਸ਼ਪ੍ਰੀਤ ਕੌਰ ਤੇ ਉਨ੍ਹਾਂ ਦੀ ਟੀਮ ਨੂੰ ਡਿਊਟੀ ਸੌਂਪੀ ਗਈ ਹੈ। ਇਸ ਮੌਕੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਹੋਰ ਵੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ। ਇਸ ਮੌਕੇ ਤਹਿਸੀਲਦਾਰ ਨਵਦੀਪ ਸਿੰਘ ਭੋਗਲ, ਬੀਡੀਪੀਓ ਸਰਬਜੀਤ ਕੌਰ, ਐਸ.ਡੀ.ਓ. ਬਿਜਲੀ ਬੋਰਡ ਜਰਗ ਖੁਸ਼ਪ੍ਰੀਤ ਕੌਰ, ਸੈਕਟਰੀ ਮਾਰਕੀਟ ਕਮੇਟੀ ਖੰਨਾ ਸੁਰਜੀਤ ਸਿੰਘ, ਐਸ.ਡੀ.ਓ. ਮੰਡੀ ਬੋਰਡ ਪੁਨੀਤ ਸਰਮਾਂ, ਐਸ.ਐਮ.ਓ. ਡਾ: ਮਨਿੰਦਰ ਸਿੰਘ ਭਸੀਨ, ਐਸ.ਐਚ.ਓ. ਸਿਟੀ ਖੰਨਾ ਕੁਲਜਿੰਦਰ ਸਿੰਘ, ਐਸ.ਐਚ.ਓ. ਸਦਰ ਨਛੱਤਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com