Friday, May 9

ਦਲਬੀਰ ਕੁਮਾਰ ਵੱਲੋਂ ਲੁਧਿਆਣਾ ਵਿਖੇ ਬਤੌਰ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਕਾਰਜਭਾਰ ਸੰਭਾਲਿਆ

ਲੁਧਿਆਣਾ, (ਸੰਜੇ ਮਿੰਕਾ) – ਸ੍ਰੀ ਦਲਬੀਰ ਕੁਮਾਰ ਵੱਲੋਂ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਡੇਅਰੀ ਵਜੋਂ ਆਪਣੇ ਅਹੁੱਦੇ  ਦਾ ਕਾਰਜਭਾਰ ਸੰਭਾਲ ਲਿਆ ਹੈ । ਇਸ ਮੌਕੇ ਉਨ੍ਹਾਂ ਕਿਹਾ ਕਿ ਉਹ  ਜਿਲ੍ਹਾ ਵਾਸੀਆਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਕੀਮਾਂ ਪਹੁੰਚਾਉਣ ਲਈ ਦਿਨ ਰਾਤ ਤਨਦੇਹੀ ਨਾਲ ਕੰਮ ਕਰਨਗੇ ਤੇ ਇਸਨੂੰ ਨਵੀਆਂ ਬੁਲੰਦੀਆਂ ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਡੇਅਰੀ ਦੇ ਧੰਦੇ ਨੂੰ ਪ੍ਰਫੂਲਿਤ ਕਰਨ ਲਈ ਵੱਖ-ਵੱਖ ਸਕੀਮਾਂ ਜਾਰੀ ਹਨ।  ਇਸ ਤੋਂ ਇਲਾਵਾ ਉਨ੍ਹਾਂ ਦਸਿਆ ਕਿ  4 ਹਫਤੇ ਚੱਲਣ ਵਾਲੀ  ਡੇਅਰੀ ਉਦਮ ਸਿਖਲਾਈ ਲਈ ਫਾਰਮ ਭਰੇ ਜਾ ਰਹੇ ਹਨ ਜਿਸ ਤਤਿਹ ਚਾਹਵਾਨ ਲਾਭਪਾਤਰੀ ਮਿਤੀ 20-8-2022 ਨੂੰ ਦਫ਼ਤਰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਅਤੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ ਵਿਖੇ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋ ਹਫਤੇ ਚਲਣ ਵਾਲਾ ਡੇਅਰੀ ਸਿਖਲਾਈ ਕੋਰਸ ਵੀ ਮਿਤੀ 22-8-2022 ਨੂੰ ਸੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਦਲਬੀਰ ਕੁਮਾਰ ਵੱਲੋਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਉਹ ਉਨ੍ਹਾ ਦੇ ਮੋਬਾਇਲ ਨੰਬਰ 81461-00543  ਉੱਤੇ ਵੀ ਸੰਪਰਕ ਕਰ ਸਕਦੇ ਹਨ ।

About Author

Leave A Reply

WP2Social Auto Publish Powered By : XYZScripts.com