Saturday, May 10

ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ 2 ਰੋਜ਼ਾ ਫੋਟੋ ਪ੍ਰਦਰਸ਼ਨੀ 19 ਅਗਸਤ ਤੋਂ

ਲੁਧਿਆਣਾ, (ਸੰਜੇ ਮਿੰਕਾ) : ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ 19 ਅਗਸਤ, 2022 ਤੋਂ 20 ਅਗਸਤ 2022 ਤੱਕ ਭਾਰਤ ਨਗਰ ਚੌਕ ਲੁਧਿਆਣਾ ਨੇੜੇ ਡਾ. ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ, ਪੰਜਾਬੀ ਭਵਨ ਵਿਖੇ ਦੋ ਰੋਜ਼ਾ ਫੋਟੋ ਪ੍ਰਦਰਸ਼ਨੀ “ਵਨ ਥਾਊਜ਼ੈਂਡ ਵਰਡਸ” ਦਾ ਆਯੋਜਨ ਕੀਤਾ ਜਾ ਰਿਹਾ ਹੈ ਇਸ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ 19 ਅਗਸਤ, 2022 ਨੂੰ ਸਵੇਰੇ 11 ਵਜੇ ਹੋਵੇਗਾ ਜਿੱਥੇ ਸੰਜੀਵ ਅਰੋੜਾ, ਸੰਸਦ ਮੈਂਬਰ, ਰਾਜ ਸਭਾ ਮੁੱਖ ਮਹਿਮਾਨ ਹੋਣਗੇ ਅਤੇ ਕੌਸਤੁਭ ਸ਼ਰਮਾ, ਆਈ.ਪੀ.ਐਸ, ਪੁਲਿਸ ਕਮਿਸ਼ਨਰ, ਲੁਧਿਆਣਾ ਵਿਸ਼ੇਸ਼ ਮਹਿਮਾਨ ਹੋਣਗੇ। ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਫੋਟੋ ਪ੍ਰਦਰਸ਼ਨੀ ਵਿੱਚ ਪ੍ਰਮੁੱਖ ਰਾਸ਼ਟਰੀ ਅਤੇ ਖੇਤਰੀ ਅਖਬਾਰਾਂ ਦੇ 21 ਫੋਟੋ ਜਰਨਲਿਸਟਾਂ ਦੀਆਂ 42 ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਇਹ 7ਵੀਂ ਫੋਟੋ ਪ੍ਰਦਰਸ਼ਨੀ ਹੋਵੇਗੀ। 20 ਅਗਸਤ, 2022 ਨੂੰ ਸਮਾਪਤੀ ਸਮਾਰੋਹ ਵਿੱਚ ਸੁਰਭੀ ਮਲਿਕ, ਡਿਪਟੀ ਕਮਿਸ਼ਨਰ, ਲੁਧਿਆਣਾ ਮੁੱਖ ਮਹਿਮਾਨ ਅਤੇ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਹੋਣਗੇ।

About Author

Leave A Reply

WP2Social Auto Publish Powered By : XYZScripts.com