ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਹੋਈ ਭਾਰਤੀ ਫੌਜ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਮਿਤੀ 16 ਅਕਤੂਬਰ 2022 ਨੂੰ ਲਈ ਜਾਣੀ ਹੈ ਜਿਸ ਸਬੰਧੀ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ। ਸੀ-ਪਾਈਟ ਦੇ ਕੈਂਪ ਇੰਚਾਰਜ਼ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੈਲੀ ਵਿੱਚ ਸਰੀਰਕ ਅਤੇ ਮੈਡੀਕਲ ਫਿੱਟ ਹੋਏ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨਾਂ ਵਾਸਤੇ ਸੀ-ਪਾਈਟ ਕੇਂਦਰ, ਲੁਧਿਆਣਾ ਵੱਲੋਂ ਲਿਖਤੀ ਪ੍ਰੀਖਿਆ ਦੀ ਮੁਫਤ ਤਿਆਰੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਪਣੀ ਆਰ.ਸੀ. (ਰੋਲ ਨੰਬਰ), ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 02 ਫੋਟੋਆਂ ਨਾਲ ਲੈ ਕੇ ਰਜਿਸਟ੍ਰੇਸਨ ਕਰਵਾ ਸਕਦੇ ਹਨ। ਸਿਖਲਾਈ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਵਾਸਤੇ 81988-00853 ਅਤੇ 99143-69376 ਨੰਬਰਾਂ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Related Posts
-
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮੰਤਰੀ ਹਰਜੋਤ ਬੈਂਸ ਨੂੰ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਵਿੱਚ ਪ੍ਰਿੰਸੀਪਲ ਨਿਯੁਕਤ ਕਰਨ ਦੀ ਕੀਤੀ ਅਪੀਲ
-
ਨਗਰ ਸੁਧਾਰ ਟਰੱਸਟ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਨਿਊ ਹਾਇਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਵਿਰੁੱਧ ਐਫਆਈਆਰ ਦਰਜ
-
ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ