Saturday, May 10

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਵੱਖ-ਵੱਖ ਸਕੂਲਾਂ ‘ਚ ਕਾਨੂੰਨੀ ਸਾਖਰਤਾ ਸੈਮੀਨਾਰ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੇਡੰਰੀ ਸਕੂਲ (ਮੂੰਡੀਆਂ) ਗਿੱਲ, ਸਰਕਾਰੀ ਸੀਨੀਅਰ ਸੈਕੇਡੰਰੀ ਸਕੂਲ (ਕੰਨਿਆ), ਹਰਗੋਬਿੰਦਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਲਮਗੀਰ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਰਮਨ ਸ਼ਰਮਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ। ਇਸ ਮੌਕੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਕੂਲਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲੇ ਦਾ ਮਂੈਬਰ, ਵੱਡੀ ਮੁਸੀਬਤ/ਕੁਦਰਤੀ ਆਫ਼ਤਾਂ ਦਾ ਮਾਰਿਆ, ਬੇਗਾਰ ਦਾ ਮਾਰਿਆ, ਉਦਯੋਗਿਕ ਕਾਮਾ, ਇਸਤਰੀ/ਬੱਚਾ, ਹਿਰਾਸਤ ਵਿੱਚ, ਮਾਨਸਿਕ ਰੋਗੀ, ਅਪੰਗ  ਜਾਂ ਅਜਿਹਾ ਵਿਅਕਤੀ ਜਿਸਦੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਵੱਧ ਨਾ ਹੋਵੇ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤਾਂ (ਜਨ-ਉਪਯੋਗੀ ਸੇਵਾਵਾਂ) ਆਦਿ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

About Author

Leave A Reply

WP2Social Auto Publish Powered By : XYZScripts.com