Friday, May 9

ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਤਹਿਤ ਕਾਰਵਾਈ ਜਾਰੀ

  • ਬਾਲ ਮਜ਼ਦੂਰੀ ਕਰਦਾ ਬੱਚਾ ਕਰਵਾਇਆ ਰੈਸਕਿਊ

ਲੁਧਿਆਣਾ, (ਸੰਜੇ ਮਿੰਕਾ) – ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ, ਜ਼ਿਲ੍ਹੇ ਵਿੱਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਥਾਨਕ ਜਵਾਲਾ ਸਿੰਘ ਚੌਂਕ, ਹੈਬੋਵਾਲ ਕਲਾਂ ਵਿਖੇ ਰੇਡ ਕੀਤੀ ਗਈ। ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਵੱਲੋਂ ਇੱਕ ਬੱਚਾ ਬਾਲ ਮਜ਼ਦੂਰੀ ਕਰਦਾ ਹੋਇਆ ਰੈਸਕਿਊ ਕਰਵਾਇਆ ਗਿਆ। ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਇਸ ਬੱਚੇ ਨੂੰ ਬਾਲ ਭਲਾਈ ਕਮੇਟੀ, ਲੁਧਿਆਣਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਬੱਚੇ ਅਤੇ ਉਸਦੇ ਮਾਤਾ-ਪਿਤਾ/ਰਿਸ਼ਤੇਦਾਰ ਦੀ ਕਾਊਂਸਲਿੰਗ ਕੀਤੀ ਗਈ ਅਤੇ ਭਵਿੱਚ ਵਿੱਚ ਬਾਲ ਮਜ਼ਦੂਰੀ ਕਰਨ ਤੋਂ ਰੋਕਿਆ ਗਿਆ ਅਤੇ ਬੱਚੇ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਦਿਆਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਨਾਲ ਬੱਚੇ ਨੂ ਮਾਤਾ-ਪਿਤਾ/ਰਿਸ਼ਤੇਦਾਰਾਂ ਦੇ ਜ਼ਰੂਰੀ ਦਸਤਾਵੇਜ਼ ਚੈਕ ਕਰਕੇ ਮਾਤਾ-ਪਿਤਾ ਨੂੰ ਸਪੁਰਦ ਕੀਤਾ ਗਿਆ। ਇਸ ਤੋਂ ਇਲਾਵਾ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਮੁਬੀਨ ਕੁਰੈਸ਼ੀ ਅਤੇ ਸ੍ਰੀਮਤੀ ਰੀਤੂ ਸੂਦ, ਮੈਡੀਕਲ ਅਫ਼ਸਰ ਡਾ. ਐਨੀ, ਚਾਈਲਡ ਲਾਈਨ ਸ੍ਰੀ ਕਰਨ, ਲੇਬਰ ਇੰਸਪੈਕਟਰ (ਸ਼ਾਪ ਵਿੰਗ) ਸ੍ਰੀ ਨਰਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਸ. ਹਰਮਿੰਦਰ ਸਿੰਘ ਰੋਮੀ, ਨਗਰ ਨਿਗਮ ਤੋਂ ਸ੍ਰੀ ਹਰਪਾਲ ਸਿੰਘ ਨਿਮਾਣਾ ਅਤੇ ਪੁਲਿਸ ਵਿਭਾਗ ਦੇ ਏ.ਐਸ.ਆਈ. ਤਰਸੇਮ ਸਿੰਘ ਵੀ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com