Wednesday, March 12

ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਓ,ਬਿਮਾਰੀਆਂ ਤੋਂ ਮੁਕਤੀ ਪਾਓ :- ਸਿਵਲ ਸਰਜਨ

ਲੁਧਿਆਣਾ (ਸੰਜੇ ਮਿੰਕਾ) -ਡਾ. ਹਿਤਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਗਵਾਈ ਹੇਠ ਸਿਵਲ ਹਸਪਤਾਲ ਲੁਧਿਆਣਾ ਵਿਖੇ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਸਬੰਧੀ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ ਕਲੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪ੍ਰਦੂਸ਼ਿਤ ਹਵਾ ਦਾ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ।ਪ੍ਰਦੂਸ਼ਿਤ ਹਵਾ ਨਾਲ ਦਿਲ,ਫੇਫੜਿਆਂ,ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।ਪ੍ਰਦੂਸ਼ਿਤ ਹਵਾ ਦੇ ਥੋੜੇ ਸਮੇਂ ਲਈ ਪ੍ਰਭਾਵ ਜਿਵੇਂ ਕਿ ਸਿਰ ਦਰਦ,ਅੱਖਾਂ ਵਿੱਚ ਜਲਣ,ਖੰਘਣਾ,ਸਾਹ ਦਾ ਫੁੱਲਣਾ,ਚਮੜੀ ਤੇ ਜਲਣ ਹੋ ਸਕਦੇ ਹਨ ਅਤੇ ਜਿਆਦਾ ਸਮੇਂ ਲਈ ਪ੍ਰਭਾਵਾਂ ਵਿੱਚ ਸਟ੍ਰੋਕ,ਦਿਲ ਦੇ ਰੋਗ (ਦਿਲ ਦਾ ਦੌਰਾ),ਸਾਹ ਦੇ ਰੋਗ (ਦਮਾ ਰੋਗ) ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ।ਸਾਨੂੰ ਸਿਹਤ ਤੇ ਪ੍ਰਦੂਸ਼ਿਤ ਹਵਾ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੇੜ ਅਤੇ ਪੌਦੇ ਲਗਾਉਣੇ ਚਾਹੀਦੇ ਹਨ।ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ,ਸੁੱਕੇ ਪੱਤੇ ਅਤੇ ਕੂੜੇ ਨਾ ਜਲਾਓ,ਖਾਣਾ ਬਨਾਉਣ ਲਈ ਧੂੰਏਦਾਰ ਬਾਲਣ ਦੀ ਵਰਤੋਂ ਨਾ ਕਰੋ। ਉਨਾ ਕਿਹਾ ਕਿ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ।ਧੂੰਦ ਵਿੱਚ ਸਵੇਰ ਅਤੇ ਸ਼ਾਮ ਦੀ ਸੈਰ ਤੋਂ ਪਰਹੇਜ਼ ਕਰੋ।ਤੰਬਾਕੂਨੋਸ਼ੀ ਤੋਂ ਦੂਰ ਰਹੋ।ਪ੍ਰਦੂਸ਼ਨ ਨੂੰ ਘਟਾਉਣ ਲਈ ਜਿਨਾਂ ਹੋ ਸਕੇ ਪੈਦਲ ਚੱਲੋ,ਸਾਇਕਲ ਜਾ ਜਨਤਕ ਟ੍ਰਾਂਸਪੋਰਟ ਦੇ ਸਾਧਨਾ ਦੀ ਵਰਤੋਂ ਕਰੋ।ਜੇਕਰ ਕਿਸੇ ਨੂੰ ਚੱਕਰ ਆਉਣ,ਸਾਹ ਲੈਣ ਵਿੱਚ ਤਕਲੀਫ ਹੋਵੇ,ਛਾਤੀ ਵਿੱਚ ਦਰਦ,ਖੰਘ ਆਉਣਾ ਅੱਖਾਂ ਵਿੱਚ ਦਰਦ ਜਾ ਜਲਣ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

About Author

Leave A Reply

WP2Social Auto Publish Powered By : XYZScripts.com