- ਵਸਨੀਕਾਂ ਨੇ ਅਵਾਰਾ ਪਸ਼ੂਆਂ, ਬਦਬੂ ਅਤੇ ਕੂੜੇ ਦੇ ਢੇਰਾਂ ਤੋਂ ਪੈਦਾ ਹੋਣ ਵਾਲੀਆਂ ਮੁਸੀਬਤਾਂ ਤੋਂ ਲਿਆ ਸੁੱਖ ਦਾ ਸਾਹ – ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ,(ਸੰਜੇ ਮਿੰਕਾ) – ਠੋਸ ਰਹਿੰਦ-ਖੂੰਹਦ ਦੇ ਬਿਹਤਰ ਪ੍ਰਬੰਧਨ ਲਈ, ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਰਧਮਾਨ ਮਿੱਲ ਦੇ ਪਿੱਛੇ ਸਟੈਟਿਕ ਕੰਮਪੈਕਟਰ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਲਗਭਗ 1.45 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਹਲਕਾ ਪੂਰਬੀ ਦੇ ਬਹੁਗਿਣਤੀ ਵਾਰਡਾਂ ਨੂੰ ਕੂੜੇ ਦੇ ਨਿਪਟਾਰੇ ਸਬੰਧੀ ਆ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ। ਵਿਧਾਇਕ ਭੋਲਾ ਨੇ ਅੱਗੇ ਦੱਸਿਆ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ, ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਟੈਟਿਕ ਕੰਪੈਕਟਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਟੈਟਿਕ ਕੰਪੈਕਟਰ ਦੇ ਸ਼ੁਰੂ ਹੋਣ ਨਾਲ ਸੈਕਟਰ-32 ਅਤੇ ਹੋਰ ਆਸ-ਪਾਸ ਦੇ ਖੇਤਰਾਂ ਦੇ ਵਸਨੀਕਾਂ ਨੇ ਅਵਾਰਾ ਪਸ਼ੂਆਂ, ਬਦਬੂ ਅਤੇ ਕੂੜੇ ਦੇ ਢੇਰਾਂ ਤੋਂ ਪੈਦਾ ਹੋਣ ਵਾਲੀਆਂ ਮੁਸੀਬਤਾਂ ਤੋਂ ਸੁੱਖ ਦਾ ਸਾਹ ਲਿਆ ਹੈ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਸਾਰੇ ਵਾਰਡ ਕੂੜਾ-ਰਹਿਤ ਬਣ ਜਾਣਗੇ। ਉਨ੍ਹਾਂ ਕਿਹਾ ਕਿ ਠੋਸ ਰਹਿੰਦ-ਖੂੰਹਦ ਦੇ ਬਿਹਤਰ ਅਤੇ ਪ੍ਰਭਾਵੀ ਪ੍ਰਬੰਧਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕਾ ਪੂਰਬੀ ਨੂੰ ਕੂੜਾ ਮੁਕਤ ਬਣਾਉਣ ਲਈ ਵਚਨਬੱਧ ਹਨ ਅਤੇ ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਜਿਕ ਕੰਮ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੈਟਿਕ ਕੰਪੈਕਟਰਾਂ ‘ਤੇ ਗਿੱਲੇ ਅਤੇ ਸੁੱਕੇ ਕੂੜੇਦਾਨ ਨੂੰ ਅਲੱਗ ਕਰਨ ਤੋਂ ਬਾਅਦ ਪੰਜ ਵਾਰ ਕੰਪਰੈਸ ਕੀਤਾ ਜਾਂਦਾ ਹੈ ਤਾਂ ਜੋ ਪ੍ਰਭਾਵਸ਼ਾਲੀ ਢੰਗ ਨਾਲ ਇਸ ਦਾ ਪ੍ਰਬੰਧਨ ਕੀਤਾ ਜਾ ਸਕੇ। ਇਸ ਮੌਕੇ ਨਗਰ ਨਿਗਮ ਜੋਨ-ਬੀ ਕਮਿਸ਼ਨਰ ਸੋਨਮ ਚੌਧਰੀ, ਚੀਫ ਸੈਨਟਰੀ ਇੰਸਪੈਕਟਰ ਬਾਜਵਾ, ਕਮਰਜੀਤ ਭੋਲਾ, ਸੰਜੂ ਸ਼ਰਮਾ, ਲਖਵਿੰਦਰ ਲੱਖਾ, ਮਨਜੀਤ ਚੌਹਾਨ, ਹਰਸ਼ਰਨ ਗਿਫਤੀ, ਅਮਰਜੀਤ ਸਿੰਘ, ਰਾਜਵੀਰ ਗਰੇਵਾਲ, ਪੱਪੀ ਕੰਬੋਜ਼, ਬਖਸ਼ੀਸ ਸਿੰਘ ਹੀਰ, ਦਰਸ਼ਨ ਚਾਵਲਾ, ਨੀਤੂ ਵੋਹਰਾ, ਨਿਧੀ ਗੁਪਤਾ, ਗੁਰਨਾਮ ਸਿੰਘ, ਰਣਜੀਤ ਰਾਣਾ, ਇੰਦਰਪ੍ਰੀਤ ਮਿੰਕੂ, ਪਰਮਿੰਦਰ ਸੰਧੂ, ਰਵੀ ਸ਼ਰਮਾ, ਗੰਗੂ, ਗੁਰਸ਼ਰਨ ਦੀਪ ਸਿੰਘ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।