ਲੁਧਿਆਣਾ , (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵੱਲੋਂ ਮਾਰਕਫੈੱਡ ਦੇ ਨਵ – ਨਿਯੁਕਤ ਚੇਅਰਮੈਨ ਸ. ਅਮਨਦੀਪ ਸਿੰਘ ਮੋਹੀ ਨੂੰ ਅਹੁੱਦਾ ਸੰਭਾਲਣ ਉਪਰੰਤ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ । ਇਸ ਮੌਕੇ ਤੇ ਬੀਬੀ ਛੀਨਾ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਯੂਥ ਵਰਗ ‘ ਚ ਭਾਰੀ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸ . ਮੋਹੀ ਇੱਕ ਇਮਾਨਦਾਰ , ਮਿਹਨਤੀ , ਮਿੱਠਬੋਲੜੇ ਅਤੇ ਪਾਰਟੀ ਦੇ ਜੁਝਾਰੂ ਵਰਕਰ ਹਨ । ਇਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਮਾਰਕਫੈੱਡ ਵਿਚੋਂ ਭ੍ਰਿਸ਼ਟਾਚਾਰ ਅਫਸਰਸ਼ਾਹੀ ਨੂੰ ਨੱਥ ਪਵੇਗੀ। ਇਸ ਮੌਕੇ ਸ . ਮੋਹੀ ਨੇ ਬੀਬੀ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਹਾਈ ਕਮਾਂਡ, ਸਮੂਹ ਵਿਧਾਇਕਾਂ, ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦਾ ਹਮੇਸ਼ਾ ਰਿਣੀ ਰਹਾਂਗਾ, ਜਿਨ੍ਹਾਂ ਦੀ ਬਦੌਲਤ ਮੈਂ ਅੱਜ ਇਸ ਮੁਕਾਮ ਤੇ ਪਹੁੰਚਿਆ ਹਾਂ । ਉਨ੍ਹਾਂ ਕਿਹਾ ਕਿ ਮੈਂ ਵਿਭਾਗ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸੁਚਾਰੂ ਕਦਮ ਚੁੱਕਾਂਗਾ । ਕੈਪਸ਼ਨ : ਮਾਰਕਫ਼ੈਡ ਦੇ ਨਵ – ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ।
Previous Articleਟਾਸਕ ਫੋਰਸ ਵੱਲੋਂ ਜ਼ਿਲ੍ਹੇ ‘ਚ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕਾਰਵਾਈ ਜਾਰੀ