Wednesday, March 12

ਰੁਪਿੰਦਰਜੀਤ ਕੌਰ ਵਲੋਂ ਬੀ.ਡੀ.ਪੀ.ਓ. ਲੁਧਿਆਣਾ-2 ਦਾ ਚਾਰਜ਼ ਸੰਭਾਲਿਆ

  • ਕਿਹਾ! ਵਿਕਾਸ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ
  • ਬਲਾਕ ਦੇ ਸਮੂਹ ਸਰਪੰਚਾਂ ਤੇ ਸਟਾਫ ਮੈਂਬਰਾਂ ਵੱਲੋ ਨਿੱਘਾ ਸਵਾਗਤ

ਲੁਧਿਆਣਾ, (ਸੰਜੇ ਮਿੰਕਾ) – ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.), ਲੁਧਿਆਣਾ-2 ਦਾ ਚਾਰਜ਼ ਸੰਭਾਲਿਆ ਗਿਆ। ਇਸ ਮੌਕੇ ਉਨ੍ਹਾਂ ਦਾ ਬਲਾਕ ਲੁਧਿਆਣਾ-2 ਦੇ ਸਮੂਹ ਸਰਪੰਚਾਂ, ਫੀਲਡ ਸਟਾਫ ਅਤੇ ਹੋਰ ਸਟਾਫ ਮੈਂਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਬਲਾਕ ਵਿੱਚ ਵਿਕਾਸ ਦੇ ਕੰਮਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਤੇਂਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਲਾਕ ਦੀਆਂ ਸਮੁੱਚੀਆਂ ਪੰਚਾਇਤਾਂ ਨੂੰ ਵਿਕਾਸ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ, ਜੇਕਰ ਕਿਸੇ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਜੋ ਵਿਕਾਸ ਦੇ ਕੰਮ ਹਲਕਾ ਸਾਹਨੇਵਾਲ ਵਿੱਚ ਕਰਵਾਏ ਜਾ ਰਹੇ ਹਨ, ਉਨ੍ਹਾਂ ਨੂੰ ਮਾਣਯੋਗ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਤੇ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ ਹੋਰ ਤੇਜੀ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਸਰਪੰਚ-ਪੰਚਾਂ ਤੋਂ ਇਲਾਵਾ ਸਟਾਫ ਦੇ ਮੈਂਬਰ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਸੁਪਰਡੈਂਟ ਸ. ਸਰਬਜੀਤ ਸਿੰਘ, ਜੇ.ਈ. ਸ. ਗੁਰਮੇਲ ਸਿੰਘ, ਜੇ.ਈ. ਸ. ਸੁਖਦੀਪ ਸਿੰਘ, ਲੇਖਾਕਾਰ ਸ੍ਰੀਮਤੀ ਪ੍ਰਭਜੋਤ ਕੌਰ, ਕਲਰਕ ਸਰਬਜੀਤ ਕੌਰ, ਸਟੈਨੋ ਸ੍ਰੀਮਤੀ ਰਮਨਦੀਪ ਕੌਰ, ਏੇ.ਪੀ.ਓ. ਸ. ਹਰਸਿਮਰਨ ਸਿੰਘ, ਏ.ਪੀ.ਓ. ਸ੍ਰੀਮਤੀ ਮੀਨਾ, ਜੀ.ਆਰ.ਐਸ. ਸ. ਦਪਿੰਦਰਜੀਤ ਸਿੰਘ, ਕੰਪਿਊਟਰ ਓਪਰੇਟਰਾਂ ਵਿੱਚ ਸ. ਜਗਦੀਪ ਸਿੰਘ ਅਤੇ ਦਲਜੀਤ ਸਿੰਘ ਵੀ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com