Sunday, May 11

ਸੰਜੀਵ ਅਰੋੜਾ, ਐਮਪੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ

ਲੁਧਿਆਣਾ, (ਸੰਜੇ ਮਿੰਕਾ) : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਗੁਰਪੁਰਬ ਸਿੱਖਾਂ ਦਾ ਸਭ ਤੋਂ ਪਵਿੱਤਰ ਤਿਉਹਾਰ ਹੈ ਜੋ ਕਿ ਉਨ੍ਹਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਉਨ੍ਹਾਂ ਕਿਹਾ, ”ਲੋਕਾਂ ਨੂੰ ਖੁਸ਼ਹਾਲ ਅਤੇ ਸ਼ਾਂਤੀਪੂਰਨ ਜੀਵਨ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ। ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਸ਼ਵ ਭਾਈਚਾਰੇ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਲਈ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ, ਜੋ ਕਿ ਅਜੋਕੇ ਸੰਦਰਭ ਵਿੱਚ ਵਧੇਰੇ ਪ੍ਰਸੰਗਿਕ ਹਨ।

About Author

Leave A Reply

WP2Social Auto Publish Powered By : XYZScripts.com