ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 84 ਅਧੀਨ ਪੁਰਾਣੀ ਸਬਜ਼ੀ ਮੰਡੀ ਚੌਂਕ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 84 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਛਾਉਣੀ ਮੁਹੱਲਾ, ਆਰੀਆ ਮੁਹੱਲਾ ਤੇ ਆਸ ਪਾਸ ਦੇ ਇਲਾਕਿਆਂ ਨੂੰ ਇਸਦਾ ਲਾਭ ਮਿਲੇਗਾ। ਚੌਧਰੀ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਪ੍ਰਦੀਵ ਸਲੂਜਾ, ਐਸ.ਡੀ.ਓ. ਸੁਖਦੀਪ ਸਿੰਘ, ਲਾਲਾ ਸੁਰਿੰਦਰ ਅਟਵਾਲ, ਅਮਨ ਬੱਗਾ, ਗੌਰਵ ਬੱਗਾ, ਚਰਨਜੀਤ ਚਾਵਲਾ, ਰਾਜੂ ਘਈ, ਲੱਕੀ ਚਾਵਲਾ, ਰਾਜੂ ਚਾਵਲਾ, ਪਵਨ ਕੁਮਾਰ, ਬੋਬੀ ਢੱਲ, ਬਾਦਸ਼ਾਹ, ਹੈਪੀ ਬੇਦੀ, ਰਾਜੂ ਮਲਿਕ, ਗੁਰਪ੍ਰੀਤ ਬਿੱਲਾ, ਜੁਗਨੂੰ, ਕੇਵਲ ਛਾਬੜਾ, ਡਾ. ਰੁੱਧ ਸਿੰਘ, ਕ੍ਰਿਸ਼ਨ ਲਾਲ ਗੁੱਜਰ, ਸੁਖਵਿੰਦਰ ਟੋਨੀ, ਰੂਬਲ ਗੁਜਰਾਲ ਤੋਂ ਇਲਾਵਾ ਹੋਰ ਵੀ ਮੌਜੂਦ ਸਨ।
Previous Articleਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 48 ‘ਚ ਪਾਰਕ ਦਾ ਉਦਘਾਟਨ