Saturday, May 9

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਵਾਰਡ ਨੰਬਰ 41 ਅਧੀਨ ਗਲੀ ਨੰਬਰ 39, ਜਨਤਾ ਨਗਰ ਵਿਖੇ 12 ਲੱਖ ਰੁਪਏ ਦੀ ਲਾਗਤ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਵਿਧਾਇਕ ਸਿੱਧੂ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 41 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਛਾਉਣੀ ਮੁਹੱਲਾ, ਆਰੀਆ ਮੁਹੱਲਾ ਤੇ ਆਸ ਪਾਸ ਦੇ ਇਲਾਕਿਆਂ ਨੂੰ ਇਸਦਾ ਲਾਭ ਮਿਲੇਗਾ। ਵਿਧਾਇਕ ਸਿੱਧੂ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਅਮਰੀਕ ਸਿੰਘ ਘੜਿਆਲ, ਰੇਸ਼ਮ ਸਿੰਘ ਸੱਗੂ, ਸੁਖਵਿੰਦਰ ਸਿੰਘ ਜਗਦੇਵ, ਅਮ੍ਰਿਤਪਾਲ ਸਿੰਘ ਕਲਸੀ, ਪ੍ਰਿੰਸ ਜੌਹਲ, ਅਮਨਦੀਪ ਲਖਨਪਾਲ, ਪ੍ਰਿਤਪਾਲ ਸਿੰਘ, ਵਿੱਕੀ ਸੱਗੂ, ਮਲਕੀਤ ਸਿੰਘ, ਕਮਲਜੀਤ ਸਿੰਘ ਘੜਿਆਲ, ਗੁਰਕੀਰਤ ਸਿੰਘ ਘੜਿਆਲ, ਹਰਵਿੰਦਰ ਸਿੰਘ ਸੋਖੀ, ਬਲਵੀਰ ਸਿੰਘ, ਸੁਰਿੰਦਰ ਸਿੰਘ ਮਠਾੜੂ, ਅਤੁਲ ਸ਼ਰਮਾ, ਟੋਨੀ ਦਹੇਲਾ, ਜਗਤਾਰ ਸਿੰਘ ਐਡਵੋਕੇਟ, ਸਤਿੰਤਰ ਸਿੰਘ ਬਰਨਾਲਾ ਇਲਾਵਾ ਹੋਰ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com