Friday, March 29

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਯੌਜਨਾਵਾਂ ਦਾ ਲਾਭ ਦੇਣ ਲਈ ਬਣਾਏ ਜਾ ਰਹੇ ਹਨ ਯੂ.ਡੀ.ਆਈ.ਡੀ ਕਾਰਡ ਸਬੰਧੀ ਜਾਗਰੂਕਕੀਤਾ

  • ਸਿਵਲ ਹਸਪਤਾਲ ਵਿਖੇ ਅੱਖਾਂ,ਕੰਨਾਂ, ਦਿਮਾਗ, ਮੈਡੀਸਨ, ਹੱਡੀਆਂ ਦੇ ਮਾਹਿਰ ਡਾਕਟਰਾਂ ਨੇ ਮੋਕੇ ਤੇ ਹੀ ਚੈਕਅਪ ਕਰਕੇ ਬਣਾਏ ਜਾਂਦੇ ਹਨ ਸਰਟੀਫਿਕੇਟ

ਲੁਧਿਆਣਾ (ਸੰਜੇ ਮਿੰਕਾ)- ਸਿਹਤ ਵਿਭਾਗ ਅਤੇ ਰੋਟਰੀ ਕਲੱਬ ਵੱਲੋ ਸਥਾਨਕ ਰੱਖਬਾਗ ਵਿਖੇ ਦਿਵਿਆਂਗ ਵਿਅਕਤੀਆਂ ਦੇ ਯੂ ਡੀ ਆਈ ਡੀ ਕਾਰਡ ਬਣਾਉਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਦਿਵਿਆਂਗ ਬੱਚਿਆ ਵੱਲੋ ਵੀ ਭਾਗ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਾ . ਹਿਤਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਦਿਵਿਆਂਗ ਵਿਅਕਤੀਆਂ ਅਤੇ ਹੋਰਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦੀ ਅਸਮਰੱਥਾ ਮੁਤਾਬਿਕ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਜਿਸ ਦੇ ਲਈ ਵਿਅਕਤੀ ਨੂੰ ਸਬੰਧਿਤ ਮਾਹਰ ਡਾਕਟਰ ਤੋਂ ਆਪਣਾ ਚੈਕਅਪ ਕਰਵਾ ਕੇ ਟੈਸਟ ਰਿਪੋਰਟ ਲਈ ਜਾਂਦੀ ਹੈ। ਜਿਸ ਦੇ ਅਧਾਰ ਤੇ ਉਸ ਦਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਰਾਹੀ ਸਰਟੀਫਿਕੇਟ ਬਣਾਇਆ ਜਾਂਦਾ ਹੈ, ਜੋ ਉਸ ਦੇ ਦਿਵਿਆਂਗ ਹੋਣ ਨੂੰ ਤਸਦੀਕ ਕਰਦਾ ਹੈ ਅਤੇ ਦਿਵਿਆਂਗ ਵਿਅਕਤੀ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਲੈ ਸਕਦਾ ਹੈ। ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ ਆਨਲਾਈਨ ਵੀ ਉਪਲੱਬਧ ਹੈ। ਇਸ ਮੌਕੇ ਤੇ ਸਿਵਲ ਸਰਜਨ ਅਤੇ ਰੋਟਰੀ ਕਲੱਬ ਦੇ ਮੈਬਰਾਂ ਵੱਲੋ ਦਿਵਿਆਂਗ ਬੱਚਿਆ ਨਾਲ ਕੇਕ ਕੱਟਿਆ ਗਿਆ।

About Author

Leave A Reply

WP2Social Auto Publish Powered By : XYZScripts.com