Friday, May 9

ਜਗਰਾਉਂ ‘ਚ ਚਾਇਨਾ ਡੋਰ ਦੀ ਜਾਂਚ ਲਈ ਸੰਯੁਕਤ ਟੀਮਾਂ ਨੇ ਕੀਤੀ ਦੁਕਾਨਾਂ ‘ਤੇ ਛਾਪੇਮਾਰੀ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਵਲੋਂ ਜਗਰਾਉਂ ਸਬ-ਡਵੀਜ਼ਨ ਦੇ ਵੱਖ-ਵੱਖ ਖੇਤਰਾਂ ਵਿੱਚ ਪਤੰਗਾਂ ਅਤੇ ਡੋਰ ਵੇਚਣ ਵਾਲੀਆਂ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਜਗਰਾਉਂ ਸ੍ਰੀ ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਇਨਾ ਡੋਰ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸੰਯੁਕਤ ਟੀਮਾਂ ਵਲੋਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਸਟਾਕ ਤਸੱਲੀਬਖਸ਼ ਪਾਇਆ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਕਿਸੇ ਵੀ ਦੁਕਾਨ ਤੋਂ ਕੋਈ ਵੀ ਚਾਇਨਾ ਡੋਰ ਬਰਾਮਦ ਨਹੀਂ ਹੋਈ। ਐਸ.ਡੀ.ਐਮ. ਸ੍ਰੀ ਹੀਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਪਤੰਗਬਾਜ਼ੀ ਲਈ ਇਸ ਖਤਰਨਾਕ ਡੋਰ ਦੀ ਵਿਕਰੀ ਰਾਹੀਂ ਮਨੁੱਖੀ ਜਾਨਾਂ ਨੂੰ ਖਤਰੇ ਵਿੱਚ ਪਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਚਾਇਨਾ ਡੋਰ ਵੇਚਣ ਦੇ ਇਸ ਗੈਰ-ਕਾਨੂੰਨੀ ਕੰਮ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਐਸ.ਡੀ.ਐਮ. ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਅਜਿਹੇ ਵਿਅਕਤੀਆਂ ਬਾਰੇ ਸਥਾਨਕ ਪ੍ਰਸ਼ਾਸਨ ਜਾਂ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ ਤਾਂ ਜੋ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਚਾਇਨਾਂ ਡੋਰ ਦੀ ਵਰਤੋਂ ਨਾ ਕਰਨ ਦੇਣ ਅਤੇ ਇਸ ਡੋਰ ਦੀ ਵਰਤੋਂ ਕਰਨ ਦੇ ਖ਼ਤਰਨਾਕ ਨਤੀਜਿਆਂ ਤੋਂ ਜਾਣੂੰ ਕਰਵਾਉਣ।

About Author

Leave A Reply

WP2Social Auto Publish Powered By : XYZScripts.com