Wednesday, April 24

ਡੇਅਰੀ ਵਿਕਾਸ ਵਿਭਾਗ ਵਲੋਂ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ 14ਵਾਂ ਬੈਚ 30 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਉਮਰ 18 ਸਾਲ ਤੋਂ ਵੱਧ 50 ਸਾਲ ਤੋਂ ਘੱਟ ਹੋਵੇ ਅਤੇ ਦਿਹਾਤੀ ਖੇਤਰ ਦਾ ਵਸਨੀਕ ਹੋਵੇ। ਉਨ੍ਹਾਂ ਦੱਸਿਆ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਨਾਲ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ  ਹੋਰ ਦੱਸਿਆ ਕਿ ਇਸ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
 ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਲਕਿੰਗ ਮਸੀਨ ਦੀ ਖ੍ਰੀਦ ਉਤੇ 50 ਪ੍ਰਤੀਸ਼ਤ ਸਬਸਿਡੀ ਵੀ ਉਪਲੱਬਧ ਹੈ।  ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ  ਵਿਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲਈ 81461-00543 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com