Friday, May 9

ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ

  • ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਜਿੱਥੇ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਚੇਅਰਮੈਨ ਭਿੰਡਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸੀ.ਆਰ.ਪੀ.ਐਫ. ਕਲੋਨੀ ਵਿਖੇ ਲਈਅਰ ਵੈਲੀ, ਦੁੱਗਰੀ ਪੁਲ ਨੂੰ ਚੌੜਾ ਕਰਨ, ਮਾਡਲ ਟਾਊਨ ਗੋਲ ਮਾਰਕੀਟ ‘ਚ ਤਿਰੰਗਾ ਸਥਾਪਤ ਕਰਨ ਤੋਂ ਇਲਾਵਾ ਵੱਖ-ਵੱਖ ਪਾਰਕਾਂ ਦੇ ਨਵੀਨੀਕਰਣ, ਗਲੀਆਂ, ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਬਾਰੇ ਜਾਣੂੰ ਕਰਵਾਇਆ। ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇਂ ਉਨ੍ਹਾਂ ਵਿਧਾਇਕ ਸਿੱਧੂ ਨੂੰ ਵਿਸ਼ਵਾਸ਼ ਦੁਆਇਆ ਕਿ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਤੈਅ ਸਮੇਂ ‘ਚ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਨਵੇਂ ਕਾਰਜ਼ਾਂ ਬਾਰੇ ਵੀ ਜਲਦ ਰਣਨੀਤੀ ਤਿਆਰ ਕਰਕੇ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵਿੱਚ ਐਸ.ਈ. ਸਤਭੁਸ਼ਣ ਸਚਦੇਵਾ, ਐਕਸੀਅਨ ਵਿਕਰਮ ਕੁਮਾਰ, ਐਕਸੀਅਨ ਗੁਰਰਾਜ ਸਿੰਘ, ਐਕਸੀਅਨ ਇੰਦਰਪਾਲ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com