- ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਨਿੱਘਾ ਸਵਾਗਤ
ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਪਰਿਵਾਰ ਦੀ ਖੁਸ਼ੀ ਦਾ ਟਿਕਾਣਾ ਨਾ ਰਿਹਾ ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਚਾਨਕ ਉਨ੍ਹਾਂ ਦੇ ਘਰ ਪਹੁੰਚੇ। ਵਿਧਾਇਕ ਸਿੱਧੂ ਵਲੋਂ ਪਰਿਵਾਰ ਸਮੇਤ ਡਾ. ਗੁਰਪ੍ਰੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਡਾ. ਗੁਰਪ੍ਰੀਤ ਕੌਰ ਵਲੋਂ ਵੀ ਸਿੱਧੂ ਪਰਿਵਾਰ ਨਾਲ ਮੇਲ ਮਿਲਾਪ ਕਰਦਿਆਂ ਇਕੱਠਿਆਂ ਖਾਣਾ ਖਾਧਾ।