Friday, May 9

ਲੋਕ ਨਿਰਮਾਣ ਮੰਤਰੀ ਵਿਧਾਇਕ ਸਿੱਧੂ ਦੇ ਦਫ਼ਤਰ ਪਹੁੰਚੇ

  • ਵਿਧਾਇਕ ਸਿੱਧੂ ਵਲੋਂ ਸਾਥੀਆਂ ਸਮੇਤ ਭਰਵਾਂ ਸੁਆਗਤ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਉਨ੍ਹਾ ਦੇ ਨਾਲ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਆਪਣੇ ਵਿਧਾਇਕ ਸਾਥੀਆਂ ਅਤੇ ਆਮ ਆਦਮੀ ਪਾਰਟੀ ਦੇ ਜੁਝਾਰੂ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪੁਜਾਇਆ ਜਾਵੇ ਅਤੇ ਪਾਰਟੀ ਦੀ ਕਾਮਯਾਬੀ ਲਈ ਇੱਕਜੁਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

About Author

Leave A Reply

WP2Social Auto Publish Powered By : XYZScripts.com