Friday, June 27

ਡੈਂਟਲ ਪੰਦਰਵਾੜੇ ਤਹਿਤ ਦੰਦਾਂ ਦੀਆਂ ਬਿਮਾਰੀਆਂ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ਼-ਡਾ ਹਿਤਿੰਦਰ ਕੌਰ

  • ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਲਗਾਏ ਜਾਣਗੇ ਬਣਾਉਟੀ ਦੰਦਾਂ ਦੇ ਸੈਟ

ਲੁਧਿਆਣਾ , (ਸੰਜੇ ਮਿੰਕਾ) – ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ 35ਵਾਂ ਡੈਂਟਲ ਪੰਦਰਵਾੜਾ 16 ਫਰਵਰੀ ਤੋਂ 02 ਮਾਰਚ, 2023 ਤੱਕ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਪੱਧਰ ‘ਤੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਵਿਸ਼ੇਸ਼ ਤੌਰ ‘ਤੇ ਕੈਂਪ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਡੈਂਟਲ ਪੰਦਰਵਾੜੇ ਦੀ ਸ਼ੁਰੂਆਤ ਕਰਨ ਵੇਲੇ ਇਹ ਜਾਣਕਾਰੀ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦਿੱਤੀ। ਉਹਨਾਂ ਦੇ ਨਾਲ ਜਿਲਾ ਪਰਿਵਾਰ ਭਲਾਈ ਅਫਸਰ ਡਾ ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਅਮਰਜੀਤ ਕੌਰ ਤੇ ਕਾਰਜਕਾਰੀ ਜਿਲਾ ਡੈਂਟਲ ਹੈਲਥ ਅਫਸਰ ਡਾ ਅਰੁਣਦੀਪ ਕੌਰ ਵੀ ਮੌਜੂਦ ਸਨ। ਦੰਦਾ ਦਾ ਚੈਕ ਅੱਪ ਕਰਵਾਉਂਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਲੋੜਵੰਦ ਲੋਕਾਂ ਨੂੰ ਬਣਾਉਟੀ ਦੰਦਾਂ ਦੇ ਸੈਟ ਮੁਫ਼ਤ ਲਗਾਏ ਜਾਣਗੇ ਅਤੇ ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ਼ ਵੀ ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਸ ਪੰਦਰਵਾੜੇ ਹੇਠ ਸਕੂਲੀ ਬੱਚਿਆਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਜਾਵੇਗਾ। ਉਨਾ ਦੱਸਿਆ ਕਿ ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਦੰਦਾਂ ਨੂੰ ਚੰਗੀ ਤਰ੍ਹਾਂ ਕੁਰਲਾ ਜਾਂ ਬਰੱਸ਼ ਨਾਲ ਸਾਫ਼ ਕਰਨਾ ਚਾਹੀਦਾ ਹੈ, ਖਾਸ ਤੌਰ ‘ਤੇ ਰਾਤ ਨੂੰ ਸੌਣ ਵੇਲੇ ਹਰ ਵਿਅਕਤੀ ਨੂੰ ਬਰੱਸ਼ ਕਰਕੇ ਸੌਣਾ ਚਾਹੀਦਾ ਹੈ। ਕਾਰਜਕਾਰੀ ਜਿਲਾ ਡੈਂਟਲ ਹੈਲਥ ਅਫਸਰ ਡਾ ਅਰੁਣਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਦੰਦਾਂ ਵਿਚ ਦਰਦ, ਜਬਾੜੇ ‘ਚ ਸੋਜਿਸ਼ ਜਾਂ ਕੋਈ ਹੋਰ ਸਮੱਸਿਆ ਨਜ਼ਰ ਆਉਂਦੀ ਹੈ, ਠੰਢਾ, ਤੱਤਾ ਲੱਗਦਾ ਹੈ, ਤਾਂ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਤੁਰੰਤ ਆਪਣੇ ਦੰਦਾਂ ਦੇ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨਾ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਨੂੰ ਕੁੱਲ 150 ਬਣਾਉਟੀ ਦੰਦਾਂ ਦੇ ਡੈੰਚਰ ਦੀ ਮਨਜ਼ੂਰੀ ਮਿਲੀ ਹੈ, ਜੋਕਿ ਦੰਦਾ ਦੀ ਸਥਿੱਤੀ ਚੈੱਕ ਕਰਨ ਤੋਂ ਬਾਅਦ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਲਗਾਏ ਜਾਣਗੇ।

About Author

Leave A Reply

WP2Social Auto Publish Powered By : XYZScripts.com