Friday, May 9

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਲਕੇ ਮਹਾਂਵੀਰ ਜੈਯੰਤੀ ਮੌਕੇ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ/ਹੋਟਲ/ਢਾਬੇ ਅਹਾਤੇ ਬੰਦ ਕਰਨ ਦੇ ਆਦੇਸ਼ ਜਾਰੀ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਲਕੇ 04 ਅਪ੍ਰੈਲ, 2023 ਨੂੰ ਮਹਾਂਵੀਰ ਜੈਯੰਤੀ ਮੌਕੇ ਜ਼ਿਲ੍ਹਾ ਲੁਧਿਆਣਾ (ਕਮਿਸ਼ਨਰੇਟ ਏਰੀਏ ਨੂੰ ਛੱਡ ਕੇ) ਜ਼ਿਲ੍ਹਾ ਪੁਲਿਸ ਖੰਨਾ ਅਤੇ ਲੁਧਿਆਣਾ (ਦਿਹਾਤੀ) ਦੇ ਏਰੀਏ ਵਿੱਚ ਸਾਰੀਆਂ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਭਲਕੇ 04 ਅਪ੍ਰੈਲ, 2023 ਨੂੰ ਮਹਾਂਵੀਰ ਜੈਯੰਤੀ ਵਾਲੇ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਮੰਨਿਆ ਜਾਂਦਾ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਜਾਬਤਾ ਮਹਾਂਵੀਰ ਜੈਯੰਤੀ ਮੌਕੇ ਜ਼ਿਲ੍ਹਾ ਲੁਧਿਆਣਾ (ਕਮਿਸ਼ਨਰੇਟ ਏਰੀਏ ਨੂੰ ਛੱਡ ਕੇ) ਜ਼ਿਲ੍ਹਾ ਪੁਲਿਸ ਖੰਨਾ ਅਤੇ ਲੁਧਿਆਣਾ (ਦਿਹਾਤੀ) ਦੇ ਏਰੀਏ ਵਿੱਚ ਸਾਰੀਆਂ ਮੀਟ ਅਤੇ ਅੰਡੇ ਦੀਆਂ ਦੁਕਾਨਾਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਹੋਟਲ ਅਤੇ ਢਾਬਿਆਂ ‘ਤੇ ਮੀਟ/ਅੰਡੇ ਬਣਾਉਣ ਅਤੇ ਵਿਕਰੀ ਕਰਨ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।

About Author

Leave A Reply

WP2Social Auto Publish Powered By : XYZScripts.com