Friday, May 9

ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਵਿਧਾਇਕ ਸਹਿਬਾਨ ਵਲੋਂ ਸਰਧਾਂਜਲੀ ਅਰਪਿਤ

  • ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੁਆਰਾ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ
  • ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ) – ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਜ਼ਿਲ੍ਹਾ ਪ੍ਰਸ਼ਾਸ਼ਨਿਕ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸਾ਼ਸ਼ਨ ਵਲੋਂ ਵੱਖ-ਵੱਖ ਵਿਧਾਇਕ ਸਹਿਬਾਨ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਚੌਧਰੀ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਰਜਿੰਦਰਪਾਲ ਕੌਰ ਛੀਨਾ ਦੇ ਨਾਲ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸਮੂਹਿਕ ਤੌਰ ‘ਤੇ ਡਾ.ਬੀ.ਆਰ. ਅੰਬੇਡਕਰ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਵਿਧਾਇਕ ਸਹਿਬਾਨ ਦੇ ਨਾਲ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਜੀ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਹਾਲਾਂਕਿ ਡਾ. ਅੰਬੇਡਕਰ ਇੱਕ ਗਰੀਬ ਪਰਿਵਾਰ ਤੋਂ ਸਨ ਪਰ ਸਮਾਜ ਲਈ ਉਨ੍ਹਾਂ ਦੇ ਅਪਾਰ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵਵਿਆਪੀ ਨੇਤਾਵਾਂ ਦੀ ਲੜੀ ਵਿੱਚ ਲਿਆਂਦਾ ਹੈ। ਸ੍ਰੀਮਤੀ ਮਲਿਕ ਨੇ ਕਿਹਾ ਕਿ ਡਾ. ਅੰਬੇਡਕਰ, ਸਮਾਜ ਦੇ ਗਰੀਬ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਬੇਮਿਸਾਲ ਦ੍ਰਿੜਤਾ ਅਤੇ ਸੰਘਰਸ਼ ਵਜੋਂ ਵਿਸ਼ਵ ਦੀ ਹਰ ਪੀੜ੍ਹੀ ਲਈ ਇੱਕ ਮਿਸਾਲ ਬਣੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਇਸ ਮੌਕੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਦੇ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com