Friday, May 9

ਜਗਰਾਉਂ ਦੇ ਲੰਮਿਆਂ ਦਾ ਬਾਗ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

  • ਨੌਜਵਾਨ ਰੋਜ਼ਗਾਰ ਮੇਲੇ ਦਾ ਲੈਣ ਵੱਧ ਤੋਂ ਵੱਧ ਲਾਹਾ – ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ
  • ਵਿਧਾਇਕ ਸਰਬਜੀਤ ਕੌਰ ਮਾਣੂੰਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਜਗਰਾਉਂ/ਲੁਧਿਆਣਾ, (ਸੰਜੇ ਮਿੰਕਾ) ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ, ਲੰਮਿਆਂ ਦਾ ਬਾਗ, ਨੇੜੇ ਡੀ.ਏ.ਵੀ. ਕਾਲਜ, ਜਗਰਾਉ ਵਿਖੇ ਭਲਕੇ 28 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ ਜਿਸ ਵਿੱਚ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਸ਼੍ਰੀ ਅਮਿਤ ਕੁਮਾਰ ਪੰਚਾਲ (ਆਈ.ਏ.ਐਸ.) ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਲਕੇ 28 ਅਪ੍ਰੈਲ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਹਾਈਟੈਕ ਇੰਟਰਨੈਸ਼ਨਲ, ਕੁਲਾਮ ਸਿਸਟਮ, ਫ੍ਰੀਮੈਨਜ ਮਈਅਰ ਪ੍ਰਾ: ਲਿ:, ਐਨ.ਆਈ.ਆਈ.ਟੀ., ਆਈ.ਸੀ.ਆਈ.ਸੀ.ਆਈ., ਫਲਿੱਪਕਾਰਟ, ਫਾਇਨਾਂਸ ਸੇਤੂ, ਐਕਸਿਸ ਬੈਂਕ, ਐਲ.ਆਈ.ਸੀ., ਸਟਾਰ ਹੈਲਥ, ਐਜੂਕਿਡਜ, ਕੋਲੰਬੀਆ ਇੰਸਟੀਚਿਊਟ ਆਦਿ ਸ਼ਾਮਲ ਹਨ। ਉਪ ਮੰਡਲ ਮੈਜਿਸਟਰੇਟ ਜਗਰਾਉਂ ਸ਼੍ਰੀ ਗੁਰਬੀਰ ਸਿੰਘ ਕੋਹਲੀ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 12ਵੀ, ਆਈ.ਟੀ.ਆਈ., ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ

About Author

Leave A Reply

WP2Social Auto Publish Powered By : XYZScripts.com