Friday, May 9

ਗਿਆਸਪੁਰਾ ‘ਚ ਗੈਸ ਲੀਕ ਹੋਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਸਦ ਮੈਂਬਰ ਅਰੋੜਾ ਨੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਲੁਧਿਆਣਾ, (ਸੰਜੇ ਮਿੰਕਾ) ਲੁਧਿਆਣਾ ਤੋਂ ‘ਆਪ’ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਸਵੇਰੇ ਸ਼ਹਿਰ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਦੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨਾਲ ਗੱਲ ਕੀਤੀ ਅਤੇ ਅੱਜ ਦੀ ਦੁਖਦਾਈ ਅਤੇ ਮੰਦਭਾਗੀ ਘਟਨਾ ਬਾਰੇ ਵੇਰਵੇ ਮੰਗੇ। ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਬੰਧਤ ਖੇਤਰ ਵਿੱਚ ਬੰਦ ਪਏ ਇੱਕ ਕੋਲਡ ਸਟੋਰੇਜ ਵਿੱਚੋਂ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 9 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਅਰੋੜਾ ਨੇ ਅੱਗੇ ਕਿਹਾ ਕਿ ਜ਼ਿਆਦਾਤਰ ਪੀੜਤ ਗਰੀਬ ਪਰਿਵਾਰਾਂ ਦੇ ਹਨ, ਇਸ ਲਈ ਉਨ੍ਹਾਂ ਨੇ ਜ਼ਖਮੀਆਂ ਦਾ ਡੀ.ਐਮ.ਸੀ.ਐਚ, ਲੁਧਿਆਣਾ ਵਿਖੇ ਮੁਫ਼ਤ ਇਲਾਜ ਕਰਵਾਉਣ ਦਾ ਭਰੋਸਾ ਦਿੱਤਾ ਹੈ। ਵਰਨਣਯੋਗ ਹੈ ਕਿ ਅਰੋੜਾ ਡੀਐਮਸੀਐਚ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਵੀ ਹਨ। ਅਰੋੜਾ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੂੰ ਵੀ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਡੀਐਮਸੀਐਚ ਦੇ ਪ੍ਰਿੰਸੀਪਲ ਨਾਲ ਵੀ ਗੱਲ ਕੀਤੀ ਹੈ ਅਤੇ ਜੇਕਰ ਕਿਸੇ ਨੂੰ ਉੱਥੇ ਸ਼ਿਫਟ ਕਰਨ ਦੀ ਜ਼ਰੂਰਤ ਹੈ ਤਾਂ ਐਮਰਜੈਂਸੀ ਦੀ ਸਥਿਤੀ ਵਿੱਚ ਸਾਰੇ ਪ੍ਰਬੰਧ ਕੀਤੇ ਜਾਣ।

About Author

Leave A Reply

WP2Social Auto Publish Powered By : XYZScripts.com