- ਸਮੂਹ ਵੋਟਰਾਂ ਦਾ ਤਹਿ ਦਿਲੋਂ ਕੀਤਾ ਧੰਨਵਾਦ
ਲੁਧਿਆਣਾ,(ਸੰਜੇ ਮਿੰਕਾ)- ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਜਲੰਧਰ ਵਿਖੇ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਗਈ ਅਤੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸੰਸਦ ਮੈਂਬਰ ਬਣਨ ਦੀਆਂ ਤੇ ਸਾਰੇ ਹੀ ਵਲੰਟੀਅਰ ਸਾਥੀਆ ਨੂੰ ਲੱਖ-ਲੱਖ ਵਧਾਈਆਂ ਅਤੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ! ਜਲੰਧਰ ਜਿਮਨੀ ਚੋਣਾਂ ਜਿੱਤਣ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਨੂੰ, ਮਾਨਯੋਗ ਮੁੱਖ ਮੰਤਰੀ ਸ.ਭਗਵੰਤ ਮਾਨ ਜੀ ਅਤੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੰਤਰੀ ਸਹਿਬਾਨਾਂ ਨੂੰ, ਵੱਖ ਵੱਖ ਵਿਭਾਗਾਂ ਦੇ ਚੇਅਰਮੈਨ ਸਾਹਿਬਾਨਾਂ ਨੂੰ, ਲੀਡਰ ਸਾਹਿਬਾਨਾਂ ਨੂੰ ਅਤੇ ਵਰਕਰ ਸਾਹਿਬਾਨਾਂ ਨੂੰ ਲੱਖ ਲੱਖ ਮੁਬਾਰਕਾਂ ਦਿਤੀਆਂ l ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਇਸ ਜਿੱਤ ਨੂੰ ਮਾਨ ਸਾਹਿਬ ਦੀ ਝੋਲੀ ਪਾਇਆ। ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਜ਼ਿਮਨੀ ਚੋਣ ਦੀ ਜਿੱਤ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਤੇ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ।