Friday, May 9

ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਲੁਧਿਆਣਾ (ਸੰਜੇ ਮਿੰਕਾ) ਆਮ ਆਦਮੀ ਪਾਰਟੀ ਨੂੰ ਜਲੰਧਰ ਉਪਚੌਣ ਦੌਰਾਨ ਉਸ ਸਮੇ ਹੁਲਾਰਾ ਮਿਲਿਆ ਜਦੋਂ ਪੰਜਾਬ ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਮੋਹੀ ਪੰਜਾਬ ਦੇ ਸਕੱਤਰ ਅਤੇ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਿੱਚ ਚੇਅਰਮੈਨ ਪੰਜਾਬ ਭੱਠਾ ਐਸੋਸੀਏਸ਼ਨ ਮਨਜਿੰਦਰ ਸਿੰਘ, ਨਕੋਦਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਸਮੇਤ ਸਮੁੱਚੀ ਐਸੋਸੀਏਸ਼ਨ ਪ੍ਰਧਾਨ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਮੌਜੂਦਗੀ ਵਿੱਚ ਜਲੰਧਰ ਇੱਕ ਸਧਾਰਨ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ| ਇਸ ਦੌਰਾਨ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੁਰੇਸ਼ ਗੋਇਲ ਅਤੇ ਦਾਖਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਕੇ ਐਨ ਐਸ ਕੰਗ ਸਮੇਤ ਹੋਰ ਸਾਥੀ ਵੀ ਹਾਜਿਰ ਰਹੇ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਰਮੇਸ਼ ਮੋਹੀ ਸਮੇਤ ਸਮੁੱਚੀ ਐਸੋਸੀਏਸ਼ਨ ਦਾ ਪਾਰਟੀ ਵਿੱਚ ਜੀ ਆਇਆ ਨੂੰ ਕਿਹਾ| ਅਤੇ ਵਿਸ਼ਵਾਸ਼ ਜਿਤਾਇਆ ਕਿ ਪਾਰਟੀ ਦੀ ਕਾਮਯਾਬੀ ਲਈ ਸਾਰੇ ਦਿਨ ਰਾਤ ਇਕ ਕਰਦੇ ਹੋਏ ਪਾਰਟੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਗੇ| ਪ੍ਰਧਾਨ ਰਮੇਸ਼ ਮੋਹੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਉਹ ਇਮਾਨਦਾਰੀ ਨਾਲ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ ਘਰ ਪਹੁੰਚਾਉਣਗੇ| ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਅਤੇ ਚੇਅਰਮੈਨ ਮਾਰਕਫੈਡ ਪੰਜਾਬ ਅਮਨਦੀਪ ਸਿੰਘ ਮੋਹੀ ਨੇ ਕਿਹਾ ਕਿ ਰਮੇਸ਼ ਮੋਹੀ ਜੀ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਪਾਰਟੀ ਦਾ ਆਧਾਰ ਲੁਧਿਆਣਾ ਜ਼ਿਲੇ ਦੇ ਨਾਲ ਨਾਲ ਸਾਰੇ ਪੰਜਾਬ ਵਿੱਚ ਵਧੇਗਾ | ਇਸ ਦੌਰਾਨ ਓਹਨਾ ਨੇ ਕਿਹਾ ਕਿ ਰਮੇਸ਼ ਮੋਹੀ ਜੀ ਨੇ ਆਪਣੀ ਸਮੁੱਚੀ ਟੀਮ ਨਾਲ ਮਿਲ ਕੇ ਜਲੰਧਰ ਉਪਚੌਣ ਵਿੱਚ ਜਿੱਤ ਦਰਜ ਕਰਨ ਲਈ ਜਲੰਧਰ ਲੋਕ ਸਭਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਵੱਲੋਂ ਲਗਾਈ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਇਆ|

About Author

Leave A Reply

WP2Social Auto Publish Powered By : XYZScripts.com