Saturday, May 10

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ

  • ਢੋਆ-ਢੁਆਈ ਸਮੇਂ ਰੇਤੇ ਨੂੰ ਤਿਰਪਾਲ ਨਾਲ ਢੱਕ ਕੇ ਚੱਲਣਾ ਲਾਜ਼ਮੀ
  • ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ‘ਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ
  • ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਦੀ ਵੀ ਮਨਾਹੀ

ਲੁਧਿਆਣਾ, (ਸੰਜੇ ਮਿੰਕਾ) – ਸੰਯੁਕਤ ਕਮਿਸ਼ਨਰ ਪੁਲਿਸ, ਸਿਟੀ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖ-ਵੱਖ ਤਰ੍ਹਾਂ ਦੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਖੇਤਰ ਵਿੱਚ ਖੁੱਲ੍ਹੇਆਮ ਰੇਤਾ ਵਾਹਨ ਵਿੱਚ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਵਾਹਨਾਂ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਰੇਤਾ ਢੋਆ-ਢੁਆਈ ਸਮੇਂ ਰੇਤੇ ਨੂੰ ਤ੍ਰਿਪਾਲ ਨਾਲ ਢੱਕ ਕੇ ਹੀ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਜੋ ਵਾਹਨ ਰੇਤਾ ਢੋਆ-ਢੁਆਈ ਦਾ ਕੰਮ ਕਰਦੇ ਹਨ ਉਹ ਰੇਤੇ ਨੂੰ ਢਕਣਾ ਜ਼ਰੂਰੀ ਨਹੀਂ ਸਮਝਦੇ, ਜਿਸ ਕਾਰਨ ਸੜਕਾਂ ‘ਤੇ ਰੇਤਾ ਉੱਡਦਾ ਹੈ ਅਤੇ ਵਾਹਨਾਂ ਵਿੱਚੋਂ ਪਾਣੀ ਚੋਂਦਾ ਹੈ, ਜਿਸ ਕਾਰਨ ਆਮ ਰਾਹਗੀਰਾਂ ਨੂੰ ਸੜ੍ਹਕ ‘ਤੇ ਚੱਲਣ ਵਿੱਚ ਸਮੱਸਿਆ ਪੇਸ਼ ਆਉਂਦੀ ਹੈ ਅਤੇ ਕਈ ਵਾਰ ਭਿਆਨਕ ਹਾਦਸੇ ਵੀ ਵਾਪਰ ਜਾਂਦੇ ਹਨ। ਅਜਿਹੇ ਹਾਦਸੇ ਰੋਕਣ ਲਈ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਦਫਤਰ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਆਇਆ ਹੈ ਕਿ ਸਮਾਜ ਵਿਰੋਧੀ ਅਨਸਰਾਂ ਵਲੋ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਤੋ ਕੀਮਤੀ ਸਮਾਨ, ਕੈਸ਼ ਅਤੇ ਸੋਨਾ ਆਦਿ ਖੋਹਿਆ ਜਾਂਦਾ ਹੈ ਅਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰ੍ਹਾਂ ਜਖ਼ਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿੱਤ ਵਿਚ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ। ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਦੇ ਪੈਟਰੋਲ ਪੰਪ, ਐਲ.ਪੀ.ਜੀ. ਗੈਸ ਏਜੰਸੀਆ, ਮੈਰਿਜ ਪੈਲੇਸ, ਮਾਲਜ ਅਤੇ ਮਨੀ ਐਕਸਚੇਜ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਹੁਕਮ ਜਾਰੀ ਹੋਣ ਦੀ ਮਿਤੀ ਤੋ 15 ਦਿਨਾਂ ਦੇ ਅੰਦਰ-2 ਲਗਾਏ ਜਾਣ ਤਾਂ ਜੋ ਕਿਸੇ ਮੰਦਭਾਗੀ ਘਟਨਾਂ ਤੋ ਬਚਿਆ ਜਾ ਸਕੇ। ਕਮਿਸ਼ਨਰੇਟ ਪੁਲਿਸ ਦੇ ਧਿਆਨ ‘ਚ ਆਇਆ ਹੈ ਕਿ ਆਮ ਪਬਲਿਕ ਵੱਲੋਂ ਆਪਣੀਆਂ ਪ੍ਰਾਈਵੇਟ ਗੱਡੀਆਂ ‘ਤੇ ਪੁਲਿਸ, ਆਰਮੀ, ਵੀ.ਆਈ.ਪੀ., ਆਨ ਗੋਰਮਿੰਟ ਡਿਊਟੀ ਅਤੇ ਵਿਭਾਗਾਂ ਦੇ ਨਾਮ ਦੇ ਲੋਗੋ ਦੀ ਵਰਤੋਂ ਕੀਤੀ ਜਾਂਦੀ ਹੈ, ਬੀਤੇ ਸਮੇਂ ਵਿੱਚ ਹੋਈਆਂ ਅੱਤਵਾਦੀ ਘਟਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਧਾਰਨ ਤੌਰ ‘ਤੇ ਇਹ ਗੰਭੀਰ ਮਾਮਲਾ ਹੈ। ਇਸ ਤਰ੍ਹਾਂ ਅਣ-ਅਧਿਕਾਰਤ ਵਿਅਕਤੀ ਗੈਰ ਸਰਕਾਰੀ ਸੰਸਥਾਵਾਂ ਦੁਆਰਾ ਭੁਲੇਖਾ ਪਾਊ ਤਰੀਕੇ ਨਾਲ ਲਿਖੇ ਸ਼ਬਦਾਂ ਦੀ ਦੁਰਵਰਤੋਂ ਕਰਕੇ ਸਮਾਜ ਅਤੇ ਦੇਸ਼ ਵਿਰੋਧੀ ਅਨਸਰ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਪੁਲਿਸ, ਆਰਮੀ ਜਾਂ ਹੋਰ ਸਰਕਾਰੀ ਸੁਰੱਖਿਆ ਵਿਭਾਗ ਨਾਲ ਮੇਲ ਖਾਂਦਾ ਲੋਗੋ ਅਣ-ਅਧਿਕਾਰਤ ਤੌਰ ‘ਤੇ ਲਗਾਉਣਾ ਮੋਟਰ ਵਹੀਕਲ ਐਕਟ ਦੇ ਨਿਯਮਾ ਦੇ ਵਿਰੁੱਧ ਅਤੇ ਗੈਰ ਕਾਨੂੰਨੀ ਹੈ। ਇਸ ਲਈ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਵਿਸ਼ੇਸ਼ ਕਦਮ ਚੁੱਕਦਿਆਂ ਇਹ ਪਾਬੰਦੀ ਲਗਾਈ ਗਈ ਹੈ। ਇੱਕ ਹੋਰ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਸਮੂਹ ਸ਼ਰਾਬ ਦੇ ਠੇਕਿਆਂ, ਰੇਹੜੀਆਂ, ਫੜੀਆਂ, ਢਾਬਿਆਂ ਅਤੇ ਆਮ ਦੁਕਾਨਾਂ ਦੇ ਬਾਹਰ ਖੁਲੇਆਮ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾਈ ਗਈ ਹੈ, ਤਾਂ ਜੋ ਕਾਨੂੰਨ ਵਿਵਸਥਾ ਭੰਗ ਨਾ ਹੋਵੇ। ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਏਰੀਆ ਵਿੱਚ ਵੱਖ-ਵੱਖ ਹਸਪਤਾਲ ਅਤੇ ਵੱਖ-ਵੱਖ ਪ੍ਰੀਖਿਅਕ ਸੰਸਥਾਵਾਂ ਹਨ। ਜਿੱਥੇ ਹਸਪਤਾਲਾਂ ਵਿੱਚ ਗੰਭੀਰ ਬਿਮਾਰੀ ਨਾਲ ਪੀੜ੍ਹਤ ਵਿਅਕਤੀ ਦਾਖਲ ਹੁੰਦੇ ਹਨ ਅਤੇ ਪ੍ਰੀਖਿਅਕ ਸੰਸਥਾਵਾਂ ਵਲੋਂ ਪੂਰਾ ਸਾਲ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਕਈ ਵਾਰ ਉਕਤ ਸੰਸਥਾਵਾਂ ਦੇ ਨੇੜੇ ਧਾਰਮਿਕ ਅਦਾਰਿਆਂ ਵਲੋਂ, ਮੈਰਿਜ ਪੈਲੇਸਾਂ ਵੱਲੋਂ ਅਤੇ ਧਰਨਾਕਾਰੀਆਂ/ਪ੍ਰਦਰਸ਼ਨਕਾਰੀਆਂ ਵਲੋਂ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ/ਡੀ.ਜੇ. ਲਗਾ ਕੇ ਜਾਂ ਕਿਸੇ ਹੋਰ ਪ੍ਰੋਗਰਾਮ ਰਾਹੀਂ ਸ਼ੋਰ ਸ਼ਰਾਬਾ ਕੀਤਾ ਜਾਂਦਾ ਹੈ ਜਿਸ ਕਾਰਨ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਅਤੇ ਹਸਪਤਾਲਾਂ ਵਿੱਚ ਇਲਾਜ਼ ਲਈ ਦਾਖਲ ਮਰੀਜ਼ਾਂ ਅਤੇ ਰਾਤ ਸਮੇਂ ਪੰਛੀਆਂ ਨੂੰ ਲਾਊਡ ਸਪੀਕਰ/ਡੀ.ਜੇ. ਦੀ ਉੱਚੀ ਆਵਾਜ਼ ਕਾਰਨ ਕਾਫੀ ਦਿਕਤ ਪੇਸ਼ ਆਉਂਦੀ ਹੈ। ਇਸ ਲਈ ਪਬਲਿਕ ਹਿੱਤ ਵਿੱਚ ਵਿਸ਼ੇ਼ਸ਼ ਕਦਮ ਚੁੱਕਣ ਦੀ ਲੋੜ ਹੈ। ਇਸ ਤੋ ਇਲਾਵਾ ਮਾਨਯੋਗ ਸੁਪਰੀਮ ਕੋੋਰਟ ਆਫ ਇੰਡੀਆ ਵੱਲੋੋ ਸਿਵਲ ਰਿੱਟ ਪਟੀਸ਼ਨ ਨੰਬਰ 72 ਆਫ 1998 ਤਹਿਤ ਮਿਤੀ 18-07-2005 ਪਾਸ ਕੀਤੇ ਹੁਕਮ ਦੀ ਪਾਲਣਾ ਵਿੱਚ ਪੰਜਾਬ ਸਰਕਾਰ ਵੱਲੋੋ ਜਾਰੀ ਨੋਟੀਫਿਕੇਸ਼ਨ ਨੰਬਰ 3/100/2013-ਐਸ.ਟੀ.ਈ (4) 145 ਮਿਤੀ 26-02-2014 ਰਾਹੀ ਰਾਤ 10 ਵਜੇ ਤੋੋ ਸਵੇਰੇ 06 ਵਜੇ ਤੱਕ ਐਮਰਜੈਸੀ ਹਾਲਾਤਾਂ ਨੂੰ ਛੱਡ ਕੇ ਕਿਸੇ ਵੀ ਕਿਸਮ ਦਾ ਸ਼ੋੋਰ, ਸੰਗੀਤ ਅਤੇ ਉਚੀ ਅਵਾਜ ਕਰਨ ਵਾਲਾ ਕੋਈ ਵੀ ਯੰਤਰ ਚਲਾਉਣ ਜਾਂ ਵਜਾਉਣ ਤੇ ਮਨਾਹੀ ਕੀਤੀ ਗਈ ਹੈ। ਜੇਕਰ ਇਸ ਸਮੇ ਅੰਦਰ ਕੋਈ ਉਚੀ ਅਵਾਜ ਲਾਉਡ ਸਪੀਕਰ/ਡੀ.ਜੇ. ਦਾ ਪ੍ਰੋਗਰਾਮ ਹੋਵੇ ਤਾ ਸਬੰਧਤ ਵਿਭਾਗ ਪਾਸੋੋ ਆਗਿਆ ਲੈਣੀ ਜਰੂਰੀ ਹੁੰਦੀ ਹੈ। ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਚਲਾਉਣਾ THE PUNJAB INSTRUMENTS (CONTROL OF NOISES) ACT 1956 ਦੀ ਉਲੰਘਣਾ ਹੈ। ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਚੱਲਣ ਨਾਲ ਆਮ ਨਾਗਰਿਕ, ਸਕੂਲਾਂ ਵਿੱਚ ਪ੍ਰੀਖਿਆ ਦੀ ਤਿਆਰੀ ਕਰਨ ਵਾਲੇ ਵਿਦਿਆਰਥੀ, ਹਸਪਤਾਲਾਂ ਵਿੱਚ ਦਾਖ਼ਲ ਮਰੀਜ਼, ਲਾਚਾਰ ਵਿਅਕਤੀਆਂ ਅਤੇ ਪੰਛੀਆ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਤੋ ਇਲਾਵਾ THE NOISE POLLUTION (REGULATION AND CONTROL) RULES 2000 ਤਹਿਤ ਦਿਨ ਸਮੇਂ ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਮਾਨਯੋਗ ਅਦਾਲਤਾ ਦੇ ਇਰਧ ਗਿਰਧ 100 ਮੀਟਰ ਦੇ ਏਰੀਆ ਨੂੰ ਸਾਇਲੰਸ ਜੋਨ ਘੋਸ਼ਿਤ ਕੀਤੇ ਜਾਣ ਦੀ ਲੋੜ ਹੈ। ਇਸ ਲਈ ਪੁਲਿਸ ਕਮਿਸਨਰੇਟ ਲੁਧਿਆਣਾ ਦੇ ਏਰੀਆ ਵਿਚ ਰਾਤ 10:00 ਵਜੇ ਤੋ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ. ਅਤੇ ਅਜਿਹੇ ਹੋਰ ਉੱਚੀ ਆਵਾਜ ਵਿੱਚ ਚੱਲਣ ਵਾਲੀਆ ਆਇਟਮਾ ‘ਤੇ ਰੋਕ ਲਗਾਈ ਜਾਂਦੀ ਹੈ ਅਤੇ ਨੋਇਸ ਪਲੂਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾ, ਮਾਨਯੋਗ ਅਦਾਲਤਾ ਦੇ 100 ਮੀਟਰ ਦੇ ਏਰੀਆ ਨੂੰ ਸਾਇਲੰਸ ਜੋਨ (ਸ਼ਾਂਤ ਜੋਨ) ਘੋਸ਼ਿਤ ਕੀਤਾ ਜਾਂਦਾ ਹੈ। ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਮ ਜਾਰੀ ਕੀਤੇ ਜਾਂਦੇ ਹਨ ਅਤੇ ਮਿਤੀ 15 ਮਈ, 2023 ਤੋਂ ਅਗਲੇ 2 ਮਹੀਨੇ ਤੱਕ ਜਾਰੀ ਰਹਿਣਗੇ।

About Author

Leave A Reply

WP2Social Auto Publish Powered By : XYZScripts.com