Friday, May 9

ਤੰਬਾਕੂ ਦੀ ਵਰਤੋ ਕਰਨ ਨਾਲ ਹੁੰਦਾ ਮੂੰਹ ਅਤੇ ਭੋਜਨ ਨਲੀ ਦਾ ਕੈਸਰੑਡਾ ਹਿੰਤਿਦਰ ਕੌਰ ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ ਥੀਮ ਹੇਠ ਮਨਾਇਆ ਤੰਬਾਕੂ ਦਿਵਸ

ਲੁਧਿਆਣਾ (ਸੰਜੇ ਮਿੰਕਾ) ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲੇ ਭਰ ਦੇ ਸਿਹਤ ਕੇਦਰਾਂ ਤੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ ਹਿੰਤਿਦਰ ਕੌਰ ਨੇ ਦੱਸਿਆ ਕਿ ਵਿਸਵ ਤੰਬਾਕੂ ਰਹਿਤ ਦਿਵਸ ਹਰ ਸਾਲ 31 ਮਈ ਨੂੰ ਜਿਲ੍ਹੇ ਭਰ ਆਮ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾਦਾ ਹੈ।ਉਨਾਂ ਇਹ ਵੀ ਦੱਸਿਆ ਕਿ 16 ਮਈ ਤੋ ਲੈ ਕੇ 31 ਮਈ ਤੱਕ ਵੱਖ ਵੱਖ ਸਿਹਤ ਕੇਦਰਾਂ ਅਤੇ ਜਨਤਕ ਥਾਂਵਾਂ ਸਕੂਲਾਂ ਅਤੇ ਕਾਲਜਾਂ ਵਿਚ ਜਾਕੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਤੰਬਾਕੂ ਕੰਟਰੋਲ ਐਕਟ ਦੀ ਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੀਤੇ ਜਾਂਦੇ ਹਨ।ਉਨਾਂ ਦੱਸਿਆ ਕਿ ਇਸ ਸਾਲ ਸਾਨੂੰ ਭੋਜਨ ਚਾਹੀਦਾ, ਤੰਬਾਕੂ ਨਹੀ ਥੀਮ ਹੇਠ ਵਿਸਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਡਾ ਹਿੰਤਿਦਰ ਕੌਰ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ ਦਾ ਕੈਸਰ, ਜਬਾੜੇ ਦਾ ਕੈਸਰ, ਗਲੇ ਦਾ ਕੈਸਰ, ਭੋਜਨ ਨਲੀ ਦਾ ਕੈਸਰ, ਫੇਫੜਿਆਂ ਦਾ ਕੈਸਰ ਅਤੇ ਸਾਹ ਦੇ ਰੋਗ ਹੋਣ ਦਾ ਖਤਰਾ ਵੀ ਹੁੰਦਾ ਹੈ।ਇਸ ਲਈ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋ ਕਰਨ ਤੋ ਗੁਰੇਜ਼ ਕਰਨਾ ਚਾਹੀਦਾ ਹੈ।ਡਾ ਕੌਰ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ 2003 ਦੀ ਧਾਰਾ 4 ਅਨੁਸਾਰ ਜਨਤਕ ਥਾਂਵਾਂ ਜਿਵੇ ਬੱਸ ਅੱਡਾ, ਰੇਲਵੇ ਸਟੇਸ਼ਨ, ਹਵਾਈ ਅੱਡਾ, ਸਕੂਲਾਂ, ਕਾਲਜਾਂ ਸਰਕਾਰੀ, ਪ੍ਰਾਈਵੇਟ ਦਫਤਰਾਂ, ਹੋਟਲਾਂ ਅਤੇ ਧਾਰਮਿਕ ਥਾਂਵਾਂ ਆਦਿ ਵਿਚ ਤੰਬਾਕੂ ਦੀ ਵਰਤੋ ਕਰਨਾ ਮਨਾਹੀ ਹੈ।ਐਕਟ ਦੀ ਧਾਰਾ 6 ਅਨੁਸਾਰ ਸਕੂਲਾਂ, ਕਾਲਜਾਂ ਅਤੇ ਧਾਰਮਿਕ ਥਾਂਵਾਂ ਤੋ 100 ਗਜ਼ ਦੀ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋ ਕਰਨ ਦੀ ਵੀ ਮਨਾਹੀ ਹੈ ਅਤੇ 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਵੇਚਣਾ ਜੁਲਮ ਹੈ।ਉਨਾਂ ਦੱਸਿਆ ਕਿ ਜਿਲ੍ਹਾ ਪੱਧਰੀ ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ ਲੁਧਿਆਣਾ ਵਿਚ ਜਿਲ੍ਹਾ ਨੋਡਲ ਅਫਸਰ ਡਾ ਮਨੂ ਵਿਜ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਮੌਕੇ ਨਰਸਿੰਗ ਦੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਐਸ ਐਮ ਓ ਡਾ ਅਮਰਜੀਤ ਕੌਰ ਵਲੋ ਸੁੰਹ ਚਕਾਈ ਗਈ।ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ ਹਾਜ਼ਰ ਸੀ।

About Author

Leave A Reply

WP2Social Auto Publish Powered By : XYZScripts.com