Wednesday, March 12

ਐਨਐਚਏਆਈ ਦੇ ਚੇਅਰਮੈਨ ਨੇ ਐਮਪੀ ਅਰੋੜਾ ਨੂੰ ਸ਼ਹਿਰ ਵਿੱਚ ਸਾਈਕਲ ਟਰੈਕ, ਪਾਰਕਿੰਗ ਸਥਾਨ ਅਤੇ ਸਪਰਸ ਦੀ ਉਸਾਰੀ ਦੀ ਮੰਗ ਵੱਲ ਧਿਆਨ ਦੇਣ ਦਾ ਭਰੋਸਾ ਦਿੱਤਾ ਭਰੋਸਾ

ਲੁਧਿਆਣਾ, (ਸੰਜੇ ਮਿੰਕਾ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਰਾਜ ਸਭਾ) ਦੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਾਈਕਲ ਟਰੈਕ, ਪਾਰਕਿੰਗ ਸਥਾਨਾਂ ਅਤੇ ਉਦਯੋਗਿਕ ਕਲੱਸਟਰਾਂ ਦੇ ਨਾਲ ਸਪਰਸ ਨੂੰ ਜੋੜਨ ਦੀ ਵੱਧ ਰਹੀ ਮੰਗ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਅਰੋੜਾ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਐਨ.ਐਚ.ਏ.ਆਈ ਦੇ ਚੇਅਰਮੈਨ ਨਾਲ ਮੀਟਿੰਗ ਦੌਰਾਨ ਲੁਧਿਆਣਾ ਸ਼ਹਿਰ ਵਿੱਚ ਐਲੀਵੇਟਿਡ ਰੋਡ ਬਣਾਉਣ ਲਈ ਐਨ.ਐਚ.ਏ.ਆਈ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਐਨ.ਐਚ.ਏ.ਆਈ ਦੇ ਚੇਅਰਮੈਨ ਨੂੰ ਜਾਣੂ ਕਰਵਾਇਆ ਕਿ ਇਸ ਵਿੱਚ ਕੁਝ ਦੇਰੀ ਹੋਈ ਹੈ, ਜਿਸ ਲਈ ਉਨ੍ਹਾਂ ਨੇ ਚੇਅਰਮੈਨ ਨੂੰ ਬੇਨਤੀ ਕੀਤੀ ਕਿ ਉਸਾਰੀ ਕਾਰਨ ਨਾਗਰਿਕਾਂ ਨੂੰ ਆ ਰਹੀ ਟ੍ਰੈਫਿਕ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਅਰੋੜਾ ਨੇ ਐਨ.ਐਚ.ਏ.ਆਈ ਦੇ ਪ੍ਰੋਜੈਕਟ ਡਾਇਰੈਕਟਰ ਵੱਲੋਂ ਤਿਆਰ ਕੀਤੀ ਰਿਪੋਰਟ ਵੀ ਪੇਸ਼ ਕੀਤੀ, ਜਿਸ ਵਿੱਚ ਖੁਲਾਸਾ ਕੀਤਾ ਗਿਆ ਸੀ ਕਿ ਸਰਵਿਸ ਰੋਡ ਅਤੇ ਮੇਨ ਕੈਰੀਜ ਵਿਚਕਾਰ ਐਲੀਵੇਟਿਡ ਰੋਡ ‘ਤੇ ਲਗਭਗ 750 ਵਾਹਨ ਪਾਰਕ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ ਕਿਉਂਕਿ ਸੜਕ ਦੇ ਦੋਵੇਂ ਪਾਸੇ ਵਪਾਰਕ ਅਦਾਰੇ ਹਨ। ਉਨ੍ਹਾਂ ਨੇ ਚੇਅਰਮੈਨ ਐਨ.ਐਚ.ਏ.ਆਈ. ਨੂੰ ਬੇਨਤੀ ਕੀਤੀ ਕਿ ਉਹ ਪ੍ਰਵਾਨਗੀ ਲੈਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਟ੍ਰੈਫਿਕ ਗੜਬੜ ਤੋਂ ਬਚਣ ਲਈ ਪਾਰਕਿੰਗ ਸਲਾਟ ਬਣਾਏ ਜਾ ਸਕਣ। ਅਰੋੜਾ ਨੇ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਐਨ.ਐਚ.ਏ.ਆਈ. ਦੀਆਂ ਸੜਕਾਂ ਦੇ ਨਾਲ ਸਾਈਕਲ ਟਰੈਕ ਸਥਾਪਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਨੇ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਜਾਣੂ ਕਰਵਾਇਆ ਕਿ 3 ਜੂਨ ਵਿਸ਼ਵ ਸਾਈਕਲ ਦਿਵਸ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਲੁਧਿਆਣਾ ਵਿੱਚ ਸਾਈਕਲ ਸਨਅਤ ਵੱਲੋਂ ਕਰਵਾਏ ਗਏ ਕਈ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿਸ਼ਵ ਵਿੱਚ ਸਾਈਕਲ ਨਿਰਮਾਣ ਦਾ ਧੁਰਾ ਹੈ। ਦੁਨੀਆ ਦਾ ਸਭ ਤੋਂ ਵੱਡਾ ਸਾਈਕਲ ਨਿਰਮਾਣ ਯੂਨਿਟ ਲੁਧਿਆਣਾ ਵਿੱਚ ਹੈ। ਇਸ ਤੋਂ ਇਲਾਵਾ ਅਰੋੜਾ ਨੇ ਐਨ.ਐਚ.ਏ.ਆਈ ਦੇ ਚੇਅਰਮੈਨ ਨੂੰ ਜਾਣੂ ਕਰਵਾਇਆ ਕਿ ਸਾਈਕਲ ਆਵਾਜਾਈ ਦਾ ਇੱਕ ਸਾਧਨ ਹੈ ਜਿਸਦੀ ਪੱਛਮੀ ਦੇਸ਼ਾਂ ਵਿੱਚ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਰਹੀ ਹੈ। ਸਾਈਕਲ ਦਾ ਫਾਇਦਾ ਇਹ ਹੈ ਕਿ ਇਹ ਵਾਤਾਵਰਣ ਅਨੁਕੂਲ, ਲੋਕਾਂ ਦੀ ਸਿਹਤ ਲਈ ਵਧੀਆ ਅਤੇ ਆਮ ਆਦਮੀ ਲਈ ਆਵਾਜਾਈ ਦਾ ਸਸਤਾ ਸਾਧਨ ਹੈ। ਇਸ ਲਈ, ਉਨ੍ਹਾਂ ਨੇ  ਐਨ.ਐਚ.ਏ.ਆਈ  ਨੂੰ ਜਿੱਥੇ ਵੀ ਸੰਭਵ ਹੋਵੇ ਹਾਈਵੇਅ ਦੇ ਨਾਲ ਸਾਈਕਲ ਟਰੈਕ ਬਣਾਉਣ ਦੀ ਬੇਨਤੀ ਕੀਤੀ। ਉਨ੍ਹਾਂ ਸੁਝਾਅ ਦਿੱਤਾ ਕਿ ਲੁਧਿਆਣਾ ਵਿੱਚ ਲਾਡੋਵਾਲ ਬਾਈਪਾਸ, ਫਿਰੋਜ਼ਪੁਰ ਰੋਡ ਅਤੇ ਐਲੀਵੇਟਿਡ ਰੋਡ ਦੇ ਨਾਲ ਸਾਈਕਲ ਟਰੈਕ ਬਣਾਏ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਕੁਝ ਪ੍ਰਸਤਾਵ ਪਹਿਲਾਂ ਹੀ ਮੁੱਖ ਦਫ਼ਤਰ ਕੋਲ ਪਏ ਹਨ। ਉਨ੍ਹਾਂ ਨੇ ਐਨ.ਐਚ.ਏ.ਆਈ ਦੇ ਚੇਅਰਮੈਨ ਨੂੰ ਕਿਹਾ, “ਆਓ ਅਸੀਂ ਲੁਧਿਆਣਾ ਵਿੱਚ ਇੱਕ ਮਿਸਾਲ ਕਾਇਮ ਕਰੀਏ ਕਿ ਕਿਵੇਂ ਸਾਈਕਲਾਂ ਦੀ ਵਰਤੋਂ ਨੀਦਰਲੈਂਡ ਵਰਗੇ ਦੇਸ਼ਾਂ ਵਾਂਗ ਸ਼ਹਿਰ ਵਿੱਚ ਆਵਾਜਾਈ ਲਈ ਕੀਤੀ ਜਾ ਸਕਦੀ ਹੈ।” ਮੀਟਿੰਗ ਦੌਰਾਨ ਅਰੋੜਾ ਨੇ ਪੰਜਾਬ ਰਾਜ ਅਤੇ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਵਿੱਚ  ਐਨ.ਐਚ.ਏ.ਆਈ ਦੇ ਬੁਨਿਆਦੀ ਢਾਂਚੇ ਦੇ ਕੰਮ ਕਰਨ ਦੇ ਤਰੀਕੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਬਹੁਤ ਸਾਰੀਆਂ ਸਨਅਤਾਂ ਹਨ। ਨਾਲ ਹੀ, ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਦੇ ਤਹਿਤ ਇੱਕ ਉਦਯੋਗਿਕ ਪਾਰਕ ਵੀ ਬਣਨ ਜਾ ਰਿਹਾ ਹੈ। ਇਸ ਲਈ, ਉਨ੍ਹਾਂ ਨੇ ਸਾਰੀਆਂ ਸੰਭਵ ਥਾਵਾਂ ‘ਤੇ ਸਪਰਸ ਬਣਾ ਕੇ ਸਾਰੇ ਉਦਯੋਗਿਕ ਕਲੱਸਟਰਾਂ ਨੂੰ ਰਾਸ਼ਟਰੀ ਰਾਜ ਮਾਰਗਾਂ ਨਾਲ ਜੋੜਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਜਾਣੂ ਕਰਵਾਇਆ ਕਿ ਪ੍ਰੋਜੈਕਟ ਡਾਇਰੈਕਟਰ ਐਨ.ਐਚ.ਏ.ਆਈ. ਇਸ ਮੁੱਦੇ ਤੋਂ ਜਾਣੂ ਹਨ, ਜਿਸ ਨੂੰ ਹਾਲ ਹੀ ਵਿੱਚ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪ੍ਰਸ਼ਾਸਨ ਕਮੇਟੀ ਵਿੱਚ ਵੀ ਉਠਾਇਆ ਅਤੇ ਵਿਚਾਰਿਆ ਗਿਆ ਸੀ। ਇਸ ਤੋਂ ਇਲਾਵਾ ਅਰੋੜਾ ਨੇ ਵਿਪਨੇਸ਼ ਸ਼ਰਮਾ, ਰੀਜਨਲ ਅਫਸਰ, ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲਾ (ਐਮ.ਓ.ਆਰ.ਟੀ.ਐਚ.), ਭਾਰਤ ਸਰਕਾਰ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਚੇਅਰਮੈਨ ਨਾਲ ਹੋਈ ਮੀਟਿੰਗ ਬਾਰੇ ਦੱਸਿਆ ਅਤੇ ਉਨ੍ਹਾਂ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਅਰੋੜਾ ਨੇ ਕਿਹਾ ਕਿ ਚੇਅਰਮੈਨ, ਐਨ.ਐਚ.ਏ.ਆਈ. ਨਾਲ ਮੀਟਿੰਗ ਬਹੁਤ ਸਫਲ ਰਹੀ ਅਤੇ ਇਹਨਾਂ ਸਾਰੇ ਮੁੱਦਿਆਂ ‘ਤੇ ਅੱਗੇ ਵਧਣ ਦਾ ਭਰੋਸਾ ਦਿੱਤਾ ਗਿਆ।

About Author

Leave A Reply

WP2Social Auto Publish Powered By : XYZScripts.com