- ਕਰੀਬ 2.32 ਕਰੋੜ ਦੀ ਲਾਗਤ ਨਾਲ ਈਸ਼ਰ ਨਗਰ ਪੁੱਲ ਤੋਂ ਸਿਮਰਨ ਪੈਲੇਸ ਤੱਕ ਗ੍ਰੀਨ ਬੈਲਟ ਕੀਤੀ ਜਾਵੇਗੀ ਵਿਕਸਤ
- ਦੋਵਾਂ ਕਿਨਾਰਿਆਂ ‘ਤੇ ਲਾਈਟਾਂ ਵੀ ਲਗਾਈਆਂ ਜਾਣਗੀਆਂ
ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਜਿਸਦੇ ਤਹਿਤ ਕਰੀਬ 2 ਕਰੋੜ 32 ਲੱਖ ਰੁਪਏ ਦੀ ਲਾਗਤ ਨਾਲ ਈਸ਼ਰ ਨਗਰ ਪੁੱਲ ਤੋਂ ਲੋਹਾਰਾ ਪੁੱਲ ਨੇੜੇ ਸਿਮਰਨ ਪੈਲੇਸ ਤੱਕ ਲੋਕਾਂ ਦੇ ਆਉਣ ਜਾਣ ਅਤੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕੀਤੀ ਜਾ ਰਹੀ ਹੈ. ਵਿਧਾਇਕਾ ਛੀਨਾ ਨੇ ਜਾਣਕਾ ਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰੀਨ ਬੈਲਟ ਦੇ ਨਾਲ ਬਾਊਂਡਰੀ ਵਾਲ ਵੀ ਲਗਾਈ ਜਾ ਰਹੀ ਹੈ ਅਤੇ ਰਾਤ ਸਮੇ ਰੋਸ਼ਨੀ ਲਈ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਅੱਜ ਉਦਘਾਟਨ ਕੀਤਾ ਗਿਆ । ਵਿਧਾਇਕਾ ਛੀਨਾ ਵਲੋਂ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਅਭਿਆਨ ਵੀ ਚਲਾਏ ਜਾ ਰਹੇ ਹਨ ਤਾਂ ਜੋ ਹਲਕੇ ਦੀ ਦਿੱਖ ਨੂੰ ਹੋਰ ਸੁਧਾਰਿਆ ਜਾ ਸਕੇ। ਹਲਕੇ ਦੇ ਲੋਕਾਂ ਵੱਲੋਂ ਬੀਬੀ ਛੀਨਾ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਵਿਧਾਇਕਾ ਸ੍ਰੀਮਤੀ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।