
- ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਕੋਲੋਂ ਨਵੇਂ ਪ੍ਰਾਜੈਕਟਾਂ ਦੇ ਪ੍ਰਸਤਾਵ ਲਏ
ਲੁਧਿਆਣਾ, (ਸੰਜੇ ਮਿੰਕਾ) ਚੇਅਰਮੈਨ ਜਿਲ੍ਹਾ ਵਿੱਤ ਅਤੇ ਯੋਜਨਾ ਕਮੇਟੀ/ਜਿਲ੍ਹਾ ਪ੍ਰਧਾਨ ਲੁਧਿਆਣਾ ਸ਼ਰਨ ਪਾਲ ਸਿੰਘ ਮੱਕੜ ਨੇ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀ ਸ਼ਹਿਰ ਦੇ ਵਿਕਾਸ ਕਾਰਜਾਂ ਬਾਰੇ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿੱਚ ਚੇਅਰਮੈਨ ਮੱਕੜ ਹੋਰਾਂ ਨੇ ਜਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਕੋਲੋਂ ਸਹਿਰ ਦੇ ਵਿਕਾਸ ਲਈ ਨਵੇਂ ਪ੍ਰਾਜੈਕਟਾਂ ਲਈ ਪ੍ਰਸਤਾਵ ਲਏ ਗਏ। ਇਸ ਮੌਕੇ ਤੇ ਅੰਕੜਾ ਵਿਭਾਗ ਵੱਲੋਂ ਡਿਪਟੀ ਈ ਐਸ ਏ ਮੈਡਮ ਪ੍ਰਵੀਨ ਕੁਮਾਰੀ ਅਤੇ ਆਮ ਆਦਮੀ ਪਾਰਟੀ ਵੱਲੋਂ ਟਰੇਡ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਗਰਵਾਲ ਵੀ ਮੌਜੂਦ ਸਨ। ਚੇਅਰਮੈਨ ਸ਼ਰਨ ਪਾਲ ਸਿੰਘ ਮੱਕੜ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜਿਲ੍ਹਾ ਲੁਧਿਆਣਾ ਵਿੱਚ ਚਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਖਾਸ ਧਿਆਨ ਰਖਿਆ ਜਾਵੇ ਅਤੇ ਜਿਲ੍ਹੇ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਦੇ ਪ੍ਰਸਤਾਵ ਦੇਣ ਲਈ ਕਿਹਾ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਜਿੰਨਾ ਵਿੱਚ ਨਗਰ ਨਿਗਮ, ਸਿਵਲ ਸਰਜਨ, ਜਿਲ੍ਹਾ ਸਿੱਖਿਆ, ਜਿਲ੍ਹਾ ਸਮਾਜਿਕ ਨਿਆਂ/ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।