Wednesday, March 12

ਯੋਗ ਕਰਕੇ ਬਲੱਡ ਪ੍ਰੈਸ਼ਰ, ਸ਼ੂਗਰ ਆਦਿ ਤੋਂ ਬਚਿਆ ਜਾ ਸਕਦਾ-ਡਾ ਹਰਪ੍ਰੀਤ ਸਿੰਘ

ਲੁਧਿਆਣਾ (ਸੰਜੇ ਮਿੰਕਾ) ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਵਲੋਂ ਜਿਲ੍ਹੇ ਭਰ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਲੁਧਿਆਣਾ ਤੋਂ ਇਲਾਵਾ ਜਿਲ੍ਹੇ ਦੀਆਂ ਵੱਖ ਵੱਖ ਸਿਹਤ ਸੰਸਥਾਂਵਾਂ ਵਿਚ ਮਨਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਜਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਯੋਗ ਕਰਨ ਨਾਲ ਬਲੱਡ ਪ੍ਰੈਸ਼ਰ ਸ਼ੂਗਰ ਤੇ ਦਿਲ ਦੀਆ ਬਿਮਾਰੀਆਂ ਅਤੇ ਦਿਮਾਗ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਨਾਂ ਦੱਸਿਆ ਕਿ ਹਰ ਇਕ ਵਿਅਕਤੀ ਨੂੰ ਨਿਯਮਤ ਤੌਰ ਤੇ ਯੋਗ ਕਰਨਾ ਚਾਹੀਦਾ। ਸਿਵਲ ਹਸਪਤਾਲ ਵਿਚ ਕਰਵਾਏ ਗਏ ਯੋਗ ਮੌਕੇ ਸਿਹਤ ਵਿਭਾਗ ਅਧਿਕਾਰੀ, ਕਰਮਚਾਰੀਆਂ ਅਤੇ ਮਰੀਜਾਂ ਦੇ ਰਿਸ਼ਤੇਦਾਰਾਂ ਨੂੰ ਯੋਗ ਕਰਵਾਇਆ ਗਿਆ।ਦੱਸਣਯੋਗ ਹੈ ਕਿ ਸਿਵਲ ਹਸਪਤਾਲ ਲੁਧਿਆਣਾ ਵਿਖੇ ਵਿਸ਼ੇਸ਼ ਤੌਰ ਤੇ ਕਰਵਾਏ ਯੋਗ ਕੈਂਪ ਦੌਰਾਨ ਯੋਗਾ ਟੀਚਰਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਕਰਵਾਇਆ। ਇਸ ਮੌਕੇ ਯੋਗ ਟੀਚਰ ਡਾ. ਸੁਨੀਲ ਸੈਣੀ ਨੇ ਦੱਸਿਆ ਕਿ ਯੋਗ ਨਾਲ ਸਰੀਰ ਨੂੰ ਹੋਣ ਵਾਲੇ ਰੋਗਾਂ ਤੋਂ ਬਚਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਹਰ ਵਿਅਕਤੀ ਨੂੰ ਰੋਜ਼ਾਨਾ ਨਿਯਮਤ ਤੌਰ ਤੇ ਲਗਭਗ 45 ਮਿੰਟ ਯੋਗ ਕਰਨਾ ਚਾਹੀਦਾ ਹੈ ਅਤੇ ਆਪਣੇ ਖਾਣ ਪੀਣ ਦਾ ਧਿਆਨ ਰੱਖਣਾ ਚਾਹੀਦਾ ਹੈ।ਤਾਜ਼ੇ ਫਲ ਅਤੇ ਹਰੀਆਂ ਸਬਜ਼ੀਆਂ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦੀ ਹੈਂ, ਤਲੇ ਹੋਏ ਭੋਜਨ ਅਤੇ ਡੱਬਾ ਬੰਦ ਖਾਣੇ ਤੋਂ ਬਚਣਾ ਚਾਹੀਦਾ ਹੈ।ਆਯੁਰਵੈਦਿਕ ਮੈਡੀਕਲ ਅਫਸਰ ਡਾ ਮੋਹਨਦੀਪ ਕੌਰ ਨੇ ਵੀ ਯੋਗ ਦੌਰਾਨ ਦੱਸਿਆ ਕਿ ਅੱਜ ਦੀ ਤਣਾਅ ਭਰੀ ਜਿੰਦਗੀ ਦੌਰਾਨ ਹਰ ਮਰਦ ਔਰਤ ਅਤੇ ਨੌਜਵਾਨਾਂ ਨੂੰ ਯੋਗ ਕਰਨਾ ਜਰੂਰੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਸ ਮੌਕੇ ਸਿਵਲ ਹਸਪਤਾਲ ਦੇ ਮੈਡੀਕਲ ਅਫਸਰ ਡਾ ਹਰਿੰਦਰ ਸਿੰਘ ਸੂਦ ਤੋਂ ਇਲਾਵਾ ਮਾਸ ਮੀਡੀਆ ਟੀਮ ਅਤੇ ਵੱਡੀ ਗਿਣਤੀ ਵਿਚ ਸਟਾਫ ਹਾਜਰ ਸੀ।

About Author

Leave A Reply

WP2Social Auto Publish Powered By : XYZScripts.com