Sunday, May 11

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰ-29, ਨਿਊ ਅਵਤਾਰ ਕਾਲੋਨੀ, ਇੰਡਸਟਰੀ ਏਰੀਆ ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

  • ਪਿਛਲੇ ਕਈ ਸਾਲਾਂ ਤੋਂ ਇਸ ਸੜ੍ਹਕ ਦੀ ਨਹੀਂ ਲਈ ਕਿਸੇ ਨੇ ਸਾਰ
  • ਨਿਰਮਾਣ ਕਾਰਜ਼ਾਂ ‘ਤੇ ਕਰੀਬ 14 ਲੱਖ ਰੁਪਏ ਦੀ ਆਵੇਗੀ ਲਾਗਤ

ਲੁਧਿਆਣਾ, (ਸੰਜੇ ਮਿੰਕਾ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੀ ਨੁਹਾਰ ਨੂੰ ਬਦਲਣ ਲਈ ਲਗਾਤਾਰ ਯਤਨ ਜਾਰੀ ਹਨ | ਇਸੇ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਵੱਲੋਂ ਹਲਕੇ ਵਿਚ ਵਾਰਡ ਨੰ-29, ਨਿਊ ਅਵਤਾਰ ਕਾਲੋਨੀ, ਇੰਡਸਟਰੀ ਏਰੀਆ ਵਿਖੇ 430 ਫੁੱਟ ਰੋਡ ਵਿੱਚ ਟਾਇਲਾਂ ਵਾਲੀ ਸੜ੍ਹਕ ਬਣਾਉਣ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਦੱਸਿਆ ਗਿਆ ਕਿ ਪਿਛਲੇ ਕਈ ਸਾਲਾਂ ਤੋਂ ਇਸ ਸੜ੍ਹਕ ਦਾ ਨਿਰਮਾਣ ਰੁਕਿਆ ਹੋਇਆ ਸੀ, ਪਰ ਉਹਨਾਂ ਦੀ ਨਿਰੰਤਰ ਮਿਹਨਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਅੱਜ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ‘ਚ ਇਕੱਤਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਟਾਇਲਾਂ ਨਾਲ ਬਣਨ ਵਾਲੀ ਸੜ੍ਹਕ ‘ਤੇ ਕਰੀਬ 14 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਹਲਕੇ ‘ਤੇ ਸਵੱਲੀ ਨਜ਼ਰ ਹੈ। ਉਨ੍ਹਾਂ ਵੱਲੋਂ ਇਸ ਹਲਕੇ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ l

About Author

Leave A Reply

WP2Social Auto Publish Powered By : XYZScripts.com