Wednesday, March 12

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਘਰ ਘਰ ਸਿਹਤ ਸਰਵੇ ਨੂੰ ਮਿਲ ਰਿਹਾ ਲੋਕਾਂ ਦਾ ਪੂਰਨ ਸਮਰਥਨ: ਸਿਵਲ ਸਰਜਨ

ਲੁਧਿਆਣਾ (ਸੰਜੇ ਮਿੰਕਾ) ਜਿਲੇ ਦੇ ਵੱਖ ਵੱਖ ਹਿੱਸਿਆਂ ਵਿੱਚ ਹੜ੍ਹਾਂ ਤੋ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਲੋਕਾਂ ਨੂੰ ਪਾਣੀ ਅਤੇ ਮੱਛਰਾਂ ਤੋ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋ ਘਰ ਘਰ ਸਿਹਤ ਸਰਵੇ ਦੌਰਾਨ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਲੋਕਾਂ ਵੱਲੋ ਭਰਪੂਰ ਸਮਰਥਨ ਮਿਲ ਰਿਹਾ ਹੈੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਹਿਤਿੰਦਰ ਕੌਰ ਨੇ ਦੱਸਿਆ ਕਿ ਅਜਿਹੀਆਂ ਕੁਦਰਤੀ ਆਫ਼ਤਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਸਿਹਤ ਵਿਭਾਗ ਹਰ ਸਮੇਂ ਚੋਕਸ ਹੈ ਅਤੇ ਵਿਭਾਗ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਘਰ ਘਰ ਜਾ ਕੇ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।ਇਸ ਤਹਿਤ ਅੱਜ ਧਰਮਪੁਰਾ ਅਤੇ ਤਾਜਪੁਰ ਨੇੜੇ ਜੇਲ੍ਹ ਰੋਡ ਸਥਿਤ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਵਿਸੇ਼ਸ ਤੌਰ ਤੇ ਮੈਡੀਕਲ ਕੈਪ ਲਾਏ ਗਏ।ਜਿਸ ਵਿਚ ਲੋੜਬੰਦ ਮਰੀਜਾਂ ਦਾ ਚੈਕਅਪ ਕੀਤਾ ਗਿਆ ਅਤੇ ਦਵਾਈਆ ਦਿੱਤੀਆ ਗਈਆਂ।ਉਨਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਕਿ ਬਿਮਾਰੀਆਂ ਦੇ ਫੈਲਣ ਦੇ ਖਤਰੇ ਤੋ ਬਚਿਆ ਜਾ ਸਕੇ।ਉਨਾਂ ਕਿਹਾ ਕਿ ਸਾਫ ਅਤੇ ਸੁੱਧ ਪੀਣ ਵਾਲੇ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੀਣ ਲਈ ਉਬਾਲਿਆ ਪਾਣੀ ਹੀ ਸਭ ਤੋਂ ਵੱਧ ਲਾਭਕਾਰੀ ਹੈ।ਲਾਗ ਦੀਆਂ ਬਿਮਾਰੀਆਂ ਤੋਂ ਬਚਣ ਲਈ ਵਾਰ—ਵਾਰ ਸਾਬਣ ਨਾਲ ਹੱਥ ਧੋਣਾ ਜ਼ਰੂਰੀ ਹੈ। ਹੜ੍ਹ ਦੇ ਪਾਣੀ ਵਿੱਚ ਭਿੱਜੀਆਂ ਭੋਜਨ ਸਮੱਗਰੀਆਂ ਦੀ ਵਰਤੋਂ ਨਾ ਕੀਤੀ ਜਾਵੇ।ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਲੱਗ ਜਾਂਦੇ ਹਨ, ਤਾਂ ਉਸ ਨੂੰ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ। ਇਸ ਮੌਕੇ ਜਿਲ੍ਹਾ ਐਪੀਡਿਮੋਲੋਜਿਸਟ ਡਾ ਰਮੇਸ਼ ਭਗਤ , ਸਿਵਲ ਹਸਪਤਾਲ ਦੇ ਐਸ ਐਮ ਓ ਡਾ ਦੀਪਕਾ ਗੋਇਲ ਅਤੇ ਐਸ ਐਮ ਓ ਕੂੰਮਕਲਾਂ ਡਾ ਰੁਪਿੰਦਰ ਸਿੰਘ ਗਿੱਲ ਹਾਜਰ ਸਨ।

About Author

Leave A Reply

WP2Social Auto Publish Powered By : XYZScripts.com