Saturday, May 10

ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਹੜ੍ਹ ਪੀੜ੍ਹਤਾਂ ਲਈ ਆਏ ਅੱਗੇ

  • ਮੁੱਖ ਮੰਤਰੀ ਹੜ੍ਹ ਰਾਹਤ ਫੰਡ ‘ਚ ਯੋਗਦਾਨ ਵਜੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਇੱਕ ਲੱਖ ਰੁਪਏ ਦਾ ਚੈੱਕ

ਲੁਧਿਆਣਾ, (ਸੰਜੇ ਮਿੰਕਾ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ‘ਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਦੇਣ ਲਈ ਕੀਤੇ ਜਾ ਰਹੇ ਵੱਡੇ ਉਪਰਾਲਿਆਂ ਵਿੱਚ ਪਾਏ ਯੋਗਦਾਨ ਵਜੋਂ ਸੇਵਾ ਮੁਕਤ ਆਈ.ਪੀ.ਐਸ. ਅਧਿਕਾਰੀ ਸ. ਗੁਰਪ੍ਰੀਤ ਸਿੰਘ ਤੂਰ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੂੰ ਚੈਕ ਸੌਂਪਦੇ ਹੋਏ ਸ. ਤੂਰ ਨੇ ਕਿਹਾ ਕਿ ਆਪਣੀ ਪੈਨਸ਼ਨ ਰਾਸ਼ੀ ਵਿੱਚੋਂ ਇਸ ਮਾਨਵਤਾਵਾਦੀ ਕਾਰਜ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਹੋਰ ਪੈਨਸ਼ਨਰਾਂ ਨੂੰ ਵੀ ਅੱਗੇ ਆਉਣ ਅਤੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਖੁੱਲ੍ਹੇ ਦਿਲ ਨਾਲ ਦਾਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੂਰੇ ਪੰਜਾਬ ਵਿਚ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ ਅਤੇ ਬਹੁਤ ਸਾਰੇ ਲੋਕ ਬੇਘਰ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਡਿਪਟੀ ਕਮਿਸ਼ਨਰ ਨੇ ਸੇਵਾ ਮੁਕਤ ਆਈ.ਪੀ.ਐਸ. ਗੁਰਪ੍ਰੀਤ ਸਿੰਘ ਤੂਰ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੋਗਦਾਨ ਨਾਲ ਦੁੱਖ ਦੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਤੇ ਹੋਰ ਵੀ ਮੌਜੂਦ ਸਨ।

About Author

Leave A Reply

WP2Social Auto Publish Powered By : XYZScripts.com