Thursday, March 13

ਲੁਧਿਆਣਾ ਦੱਖਣੀ ਤੋਂ ਐਮ ਐਲ ਏ ਰਜਿੰਦਰ ਪਾਲ ਕੌਰ ਛੀਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ ਮੁੱਖ ਮੰਤਰੀ ਪੰਜਾਬ ਨੂੰ ਸੌਂਪਿਆ

  • ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੇ ਲਈ ਇਕ ਮਹੀਨੇ ਦੀ ਤਨਖਾਹ ਦਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਯੋਗਦਾਨ।
  • ਇਸ ਸਮੇਂ ਮੇਰੇ ਨਾਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਮੇਰੀ ਤਨਖਾਹ ਦੀ ਲੋੜ: ਐਮ ਐਲ ਏ ਛੀਨਾ
  • ਹੜ੍ਹ ਪੀੜਿਤਾਂ ਦੀ ਮਦਦ ਦੇ ਲਈ ਪੰਜਾਬ ਸਰਕਾਰ ਕਰ ਰਹੀ ਹਰ ਸੰਭਵ ਮਦਦ, ਅਸੀਂ ਦੁੱਖ ਦੇ ਘੜੀ ਚ ਸੂਬੇ ਦੇ ਲੋਕਾਂ ਨਾਲ: ਐਮ ਐਲ ਏ ਛੀਨਾ

ਲੁਧਿਆਣਾ (ਸੰਜੇ ਮਿੰਕਾ) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਦੇ ਵਿਚ ਦੇ ਦਿੱਤਾ ਹੈ। ਹਲਕਾ ਵਿਧਾਇਕ ਬੀਬਾ ਛੀਨਾ ਵੱਲੋਂ ਹੜ੍ਹਾਂ ਕਾਰਨ ਖ਼ਰਾਬ ਫਸਲਾਂ ਅਤੇ ਸੂਬੇ ਦੇ ਲੋਕਾਂ ਦੀ ਮਦਦ ਦੇ ਕਈ ਇਹ ਫੈਸਲਾ ਲਿਆ ਹੈ। ਉਨ੍ਹਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਨੂੰ ਆਪਣੀ ਪੂਰੀ ਇਕ ਮਹੀਨੇ ਦੀ ਤਨਖਾਹ ਦਾ ਚੈੱਕ ਦਿੰਦਿਆਂ ਉਸ ਦੀ ਵਰਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਚ ਮਦਦ ਦੇ ਤੌਰ ਤੇ ਕਰਨ ਦੀ ਮੁੱਖ ਮੰਤਰੀ ਜੀ ਨੂੰ ਅਪੀਲ ਕੀਤੀ। ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫ਼ੰਡ ਦੇ ਵਿੱਚ ਦੇਣ ਦਾ ਐਲਾਨ ਕੀਤਾ,   ਐਮ ਐਲ ਏ ਛੀਨਾ ਵੱਲੋਂ ਪੰਜਾਬ ਦੇ ਮੌਜੂਦਾਂ ਹਾਲਾਤਾਂ ਨੂੰ ਵੇਖਦੇ ਹੋਏ ਇਹ ਫੈਸਲਾ ਲਿਆ ਗਿਆ। ਇਸ ਮੌਕੇ ਐਮ ਐਲ ਏ ਛੀਨਾ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਮੇਸ਼ਾਂ ਹੀ ਲੋਕਾਂ ਦੀ ਭਲਾਈ ਲਈ ਕਦਮ ਚੁੱਕੇ ਜਾਂਦੇ ਰਹੇ ਨੇ, ਉਨ੍ਹਾ ਕਿਹਾ ਕਿ ਹੜ੍ਹਾਂ ਕਾਰਨ ਜਿੱਥੇ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ ਹੈ ਓਥੇ ਹੀ ਲੋਕਾਂ ਦਾ ਵੀ ਵਡਾ ਨੁਕਸਾਨ ਹੋਇਆ ਹੈ। ਉਨ੍ਹਾ ਕਿਹਾ ਕਿ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਅਤੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੇ ਫੈਸਲਾ ਲਿਆ ਕੇ ਓਹ ਇਕ ਮਹੀਨੇ ਦੀ ਤਨਖਾਹ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੀ ਲੇਖੇ ਲਾਉਣਗੇ, ਉਨ੍ਹਾਂ ਕਿਹਾ ਕਿ ਕਿਸਾਨ ਸਾਡੇ ਦੇਸ਼ ਦਾ ਅੰਨਦਾਤਾ ਹੈ ਜੇਕਰ ਉਹ ਅੱਜ ਮੁਸ਼ਕਿਲ ਦੇ ਵਿੱਚ ਹੈ ਤਾਂ ਉਸ ਦਾ ਸਾਥ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਐਮ ਐਲ ਏ ਛੀਨਾ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਹੈ ਸੰਭਵ ਮਦਦ ਕਰਨਗੇ। ਐਮ ਐਲ ਏ ਛੀਨਾ ਵੱਲੋਂ ਲਏ ਗਏ ਇਸ ਫੈਸਲੇ ਦੀ ਪਾਰਟੀ ਦੇ ਬਾਕੀ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।

About Author

Leave A Reply

WP2Social Auto Publish Powered By : XYZScripts.com