Friday, May 9

ਸਿਹਤ ਵਿਭਾਗ ਵਲੋਂ ਚੰਦਰ ਨਗਰ ‘ਚ ਡੇਗੂ ਦੇ ਲਾਰਵੇ ਦੀ ਚੈਕਿੰਗ

  • ਟੀਮ ਵਲੋਂ ਡੇਂਗੂ ਦੇ ਲੱਛਣ ਅਤੇ ਬਚਾਅ ਸਬੰਧੀ ਵੀ ਕੀਤਾ ਜਾਗਰੂਕ

ਲੁਧਿਆਣਾ, (ਸੰਜੇ ਮਿੰਕਾ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਡੇਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀ ਅਗਵਾਈ  ਵਿੱਚ ਅੱਜ ਚੰਦਰ ਨਗਰ ਵਿਖੇ ਘਰਾਂ ਵਿਚ ਪਏ ਗਮਲੇ, ਕੂਲਰਾਂ ਆਦਿ ਦੀ ਚੈਕਿੰਗ ਕੀਤੀ ਗਈ ਅਤੇ ਰਾ਼ਸਟਰੀ ਬਾਲ ਵਿੱਦਿਆ ਮੰਦਿਰ ਸਕੂਲ ਦੇ ਪ੍ਰਿੰਸੀਪਲ ਨਾਲ ਮੀਟਿੰਗ ਕਰਕੇ ਡੇਗੂ ਤੋ ਬਚਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਅੱਗੋ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਇਸ ਮੌਕੇ ਸਹਾਇਕ ਮਲੇਰੀਆ ਅਫਸਰ ਦਲਬੀਰ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਗੂ, ਚਿਕਣਗੁਣੀਆ, ਮਲੇਰੀਆ ਅਤੇ ਕਾਲਾ ਅਜਾਰ ਆਦਿ ਬਿਮਾਰੀ ਫੈਲ ਸਕਦੀ ਹੈ। ਉਨਾਂ ਦੱਸਿਆ ਕਿ ਘਰਾਂ ਦੀਆਂ ਛੱਤਾਂ  ‘ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ  ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ ਘਰਾਂ ਆਦਿ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਅੱਗੇ ਦੱਸਿਆ ਕਿ ਡੇਗੂ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ , ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ। ਇਸ ਮੌਕੇ ਟੀਮ ਵਲੋ ਘਰਾਂ ਵਿਚ ਮੱਛਰ ਦੇ ਬਚਾਅ ਲਈ ਸਪਰੇ ਕੀਤੀ ਗਈ ਅਤੇ ਜਾਗਰੂਕਤਾ ਪੈੰਫਲਿਟ ਵੀ ਵੰਡੇ ਗਏ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਅਤੇ ਜਿਲ੍ਹਾ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਹਾਜ਼ਰ ਸਨ। 

About Author

Leave A Reply

WP2Social Auto Publish Powered By : XYZScripts.com